IMG-LOGO
ਹੋਮ ਪੰਜਾਬ: ਸਮਾਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ, ਸਿੱਖ ਸੰਗਤਾਂ...

ਸਮਾਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ, ਸਿੱਖ ਸੰਗਤਾਂ ’ਚ ਗੁੱਸਾ; ਪੁਲਿਸ ਵੱਲੋਂ ਜਾਂਚ ਸ਼ੁਰੂ

Admin User - Mar 17, 2026 04:03 PM
IMG

ਪਟਿਆਲਾ ਜ਼ਿਲ੍ਹੇ ਦੇ ਸਮਾਣਾ ਸ਼ਹਿਰ ਵਿੱਚ ਗੁਟਕਾ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਗਹਿਰਾ ਰੋਸ ਪੈਦਾ ਹੋ ਗਿਆ ਹੈ। ਇਹ ਘਟਨਾ ਸਮਾਣਾ ਦੇ ਭਵਾਨੀਗੜ੍ਹ ਰੋਡ ’ਤੇ ਸਥਿਤ ਲੂਥਰਾ ਪ੍ਰੋਪਰਟੀ ਦਫਤਰ ਦੇ ਬਾਹਰ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ ਸਾਢੇ ਚਾਰ ਵਜੇ ਦਫਤਰ ਵਿੱਚ ਕੰਮ ਕਰਦੇ ਨੌਕਰ ਨੇ ਦਫਤਰ ਦੇ ਬਾਹਰ ਗੁਟਕਾ ਸਾਹਿਬ ਜੀ ਦੇ ਅੰਗ ਪਏ ਹੋਏ ਦੇਖੇ, ਜਿਸ ਤੋਂ ਬਾਅਦ ਉਸ ਨੇ ਤੁਰੰਤ ਦਫਤਰ ਦੇ ਮਾਲਕ ਜਸਵਿੰਦਰ ਸਿੰਘ ਲੂਥਰਾ ਨੂੰ ਇਸ ਬਾਰੇ ਸੂਚਿਤ ਕੀਤਾ।

ਮਾਲਕ ਵੱਲੋਂ ਮੌਕੇ ’ਤੇ ਪਹੁੰਚ ਕੇ ਸਿੱਖ ਸੰਗਤਾਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ, ਜਿੱਥੇ ਡੀਐਸਪੀ ਸਮਾਣਾ ਫਤਿਹ ਸਿੰਘ ਬਰਾੜ, ਐਸਐਚਓ ਸਿਟੀ ਬਲਜੀਤ ਸਿੰਘ ਅਤੇ ਸੀਆਈਏ ਸਟਾਫ ਨੇ ਮੌਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਆਸ-ਪਾਸ ਲੱਗੀਆਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਸੰਵੇਦਨਸ਼ੀਲ ਘਟਨਾ ਨੂੰ ਲੈ ਕੇ ਧਰਮ ਯੁੱਧ ਮੋਰਚੇ ਨਾਲ ਸੰਬੰਧਿਤ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਮੋਰਚੇ ਨੂੰ ਬਦਨਾਮ ਕਰਨ ਲਈ ਇਹ ਸਾਜ਼ਿਸ਼ ਤਹਿਤ ਘਟਨਾ ਕਰਵਾਈ ਗਈ ਹੋ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕੜੇ ਕਾਨੂੰਨ ਬਣਾਏ ਜਾਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਉਧਰ, ਡੀਐਸਪੀ ਫਤਿਹ ਸਿੰਘ ਬਰਾੜ ਨੇ ਕਿਹਾ ਕਿ ਮਾਮਲਾ ਬਹੁਤ ਹੀ ਸੰਵੇਦਨਸ਼ੀਲ ਹੈ ਅਤੇ ਪੁਲਿਸ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਾਂਚ ਪੂਰੀ ਕਰਕੇ ਦੋਸ਼ੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.