IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਦਹਿਸ਼ਤ: ਸਾਬਕਾ ਕੌਂਸਲਰ ਦੇ ਭਤੀਜੇ 'ਤੇ ਤਾਬੜਤੋੜ ਫਾਇਰਿੰਗ,...

ਅੰਮ੍ਰਿਤਸਰ 'ਚ ਦਹਿਸ਼ਤ: ਸਾਬਕਾ ਕੌਂਸਲਰ ਦੇ ਭਤੀਜੇ 'ਤੇ ਤਾਬੜਤੋੜ ਫਾਇਰਿੰਗ, ਹਾਲਤ ਨਾਜ਼ੁਕ

Admin User - Mar 18, 2026 10:29 AM
IMG

ਅੰਮ੍ਰਿਤਸਰ: ਗੁਰੂ ਨਗਰੀ ਦੇ ਛੇਹਰਟਾ ਇਲਾਕੇ ਵਿੱਚ ਬੀਤੀ ਦੇਰ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਸਾਬਕਾ ਕਾਂਗਰਸੀ ਕੌਂਸਲਰ ਲਖਨਪਾਲ ਦੇ ਭਤੀਜੇ ਸਾਗਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਗੋਲੀਬਾਰੀ ਦੀ ਇਸ ਘਟਨਾ ਵਿੱਚ ਸਾਗਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਰਾਤ ਦੇ ਹਨੇਰੇ 'ਚ ਵਾਪਰੀ ਵਾਰਦਾਤ

ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 11 ਵਜੇ ਵਾਪਰੀ। ਜ਼ਖ਼ਮੀ ਨੌਜਵਾਨ ਆਪਣੀ ਭੈਣ ਨਾਲ ਘਰ ਦੇ ਬਾਹਰ ਮੌਜੂਦ ਸੀ ਅਤੇ ਗਲੀ ਦੇ ਕੁੱਤਿਆਂ ਨੂੰ ਖਾਣਾ ਖੁਆ ਰਿਹਾ ਸੀ। ਇਸੇ ਦੌਰਾਨ ਹੈਲਮਟ ਪਹਿਨ ਕੇ ਆਏ ਇੱਕ ਸਕੂਟਰੀ ਸਵਾਰ ਵਿਅਕਤੀ ਨੇ ਸਾਗਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸਾਗਰ ਦੇ ਪੇਟ ਵਿੱਚ ਲੱਗੀ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸ਼ਿਵ ਦਰਸ਼ਨ ਸਮੇਤ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ।


ਏਸੀਪੀ ਸ਼ਿਵ ਦਰਸ਼ਨ ਨੇ ਕਿਹਾ ਕੀ "ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਪੁਰਾਣੀ ਦੁਸ਼ਮਣੀ ਜਾਂ ਗੈਂਗਸਟਰ ਨਾਲ ਸਬੰਧਤ ਕੋਈ ਪੁਖ਼ਤਾ ਸਬੂਤ ਨਹੀਂ ਮਿਲੇ ਹਨ, ਪਰ ਪੁਲਿਸ ਨੂੰ ਕੁਝ ਅਹਿਮ ਸੁਰਾਗ ਹੱਥ ਲੱਗੇ ਹਨ। ਜਲਦੀ ਹੀ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ।"


ਇਸ ਹਮਲੇ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਨੇ ਜਲਦ ਇਨਸਾਫ਼ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.