IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ 'ਚ ਚਿੰਨ੍ਹ ਦੀ ਜੰਗ ਤੇਜ਼: 'ਤੱਕੜੀ' 'ਤੇ...

ਸ਼੍ਰੋਮਣੀ ਅਕਾਲੀ ਦਲ 'ਚ ਚਿੰਨ੍ਹ ਦੀ ਜੰਗ ਤੇਜ਼: 'ਤੱਕੜੀ' 'ਤੇ 'SAD ਪੁਨਰ ਸੁਰਜੀਤ' ਦਾ ਦਾਅਵਾ; ਚੋਣ ਕਮਿਸ਼ਨ ਵੱਲੋਂ ਪਟੀਸ਼ਨ ਮਨਜ਼ੂਰ

Admin User - Mar 18, 2026 02:11 PM
IMG

ਸ਼੍ਰੋਮਣੀ ਅਕਾਲੀ ਦਲ (SAD) ਦੇ ਅੰਦਰੂਨੀ ਕਲੇਸ਼ ਨੇ ਹੁਣ ਇੱਕ ਨਵਾਂ ਮੋੜ ਲੈ ਲਿਆ ਹੈ। 'SAD ਪੁਨਰ ਸੁਰਜੀਤ' ਧੜੇ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪਾਰਟੀ ਦੇ ਰਵਾਇਤੀ ਚੋਣ ਨਿਸ਼ਾਨ 'ਤੱਕੜੀ' 'ਤੇ ਉਨ੍ਹਾਂ ਦੇ ਦਾਅਵੇ ਵਾਲੀ ਪਟੀਸ਼ਨ ਨੂੰ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ। ਇਸ ਘਟਨਾਕ੍ਰਮ ਨੇ ਅਕਾਲੀ ਸਿਆਸਤ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ।


'SAD ਪੁਨਰ ਸੁਰਜੀਤ' ਦੇ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦਾ ਅਸਲ ਸਰੂਪ ਉਹ ਹੀ ਹਨ, ਕਿਉਂਕਿ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਕਈ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਮੁਤਾਬਕ, ਬਹੁਮਤ ਉਨ੍ਹਾਂ ਦੇ ਪੱਖ ਵਿੱਚ ਹੋਣ ਕਾਰਨ ਪਾਰਟੀ ਦੇ ਚੋਣ ਨਿਸ਼ਾਨ 'ਤੇ ਕਾਨੂੰਨੀ ਤੌਰ 'ਤੇ ਉਨ੍ਹਾਂ ਦਾ ਹੀ ਹੱਕ ਬਣਦਾ ਹੈ।

ਇਹ ਅਹਿਮ ਪਟੀਸ਼ਨ ਐਡਵੋਕੇਟ ਗੁਰਜੀਤ ਸਿੰਘ ਤਲਵੰਡੀ ਰਾਹੀਂ ਚੋਣ ਕਮਿਸ਼ਨ ਕੋਲ ਦਾਇਰ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.