ਤਾਜਾ ਖਬਰਾਂ
ਮਹਾਂਨਗਰ ਦੇ ਹੰਬੜਾ ਰੋਡ ਸਥਿਤ ਡਾਇਰੀ ਕੰਪਲੈਕਸ ਨੇੜੇ ਇੱਕ ਕੂਲਰ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਹਾਹਾਕਾਰ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਸੀ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਮਿੰਟਾਂ ਵਿੱਚ ਫੈਕਟਰੀ ਦੀ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਚਸ਼ਮਦੀਦਾਂ ਮੁਤਾਬਕ, ਅੱਗ ਦੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਕਈ ਕਿਲੋਮੀਟਰ ਦੂਰ ਤੋਂ ਦੇਖੇ ਜਾ ਸਕਦੇ ਸਨ। ਫੈਕਟਰੀ ਵਿੱਚ ਜਲਣਸ਼ੀਲ ਪਦਾਰਥ ਅਤੇ ਪਲਾਸਟਿਕ ਦਾ ਸਾਮਾਨ ਹੋਣ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਹੋ ਗਿਆ।
ਜਿਸ ਵੇਲੇ ਇਹ ਹਾਦਸਾ ਵਾਪਰਿਆ, ਫੈਕਟਰੀ ਅੰਦਰ ਕਈ ਮੁਲਾਜ਼ਮ ਕੰਮ ਕਰ ਰਹੇ ਸਨ। ਅੱਗ ਦੇਖਦੇ ਹੀ ਫੈਕਟਰੀ ਵਰਕਰਾਂ ਅਤੇ ਆਸ-ਪਾਸ ਦੇ ਲੋਕਾਂ ਵਿੱਚ ਭਾਜੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ਵੱਲ ਭੱਜੇ।
Get all latest content delivered to your email a few times a month.