IMG-LOGO
ਹੋਮ ਪੰਜਾਬ, ਰਾਸ਼ਟਰੀ, ‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ’ ਮੀਮ ‘ਤੇ ਕਾਰਵਾਈ: ਮਹਿਲਾ ਕਮਿਸ਼ਨ ਦਾ...

‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ’ ਮੀਮ ‘ਤੇ ਕਾਰਵਾਈ: ਮਹਿਲਾ ਕਮਿਸ਼ਨ ਦਾ ਕੜਾ ਰੁਖ਼, BOI ਨੂੰ 7 ਦਿਨਾਂ ‘ਚ ਰਿਪੋਰਟ ਦੇਣ ਦੇ ਹੁਕਮ

Admin User - Mar 19, 2026 06:17 PM
IMG

ਪੰਜਾਬ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ‘ਕ੍ਰਿਸ਼ਨ ਤੂੰ ਗੋਲੀਆਂ ਵੇਚਦਾਂ’ ਮੀਮ ਵੀਡੀਓ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਕਦਮ ਚੁੱਕਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਖੁਦ ਸਵੈ-ਸੰਗਿਆਨ ਲਿਆ ਅਤੇ ਤੁਰੰਤ ਕਾਰਵਾਈ ਲਈ ਬਿਊਰੋ ਆਫ ਇਨਵੈਸਟੀਗੇਸ਼ਨ (BOI) ਦੇ ਡਾਇਰੈਕਟਰ ਨੂੰ ਪੱਤਰ ਜਾਰੀ ਕੀਤਾ ਹੈ।

ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਇਸ ਮਾਮਲੇ ਦੀ ਜਾਂਚ ਕਿਸੇ ਸੀਨੀਅਰ ਅਧਿਕਾਰੀ ਤੋਂ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਵਿਸਥਾਰਪੂਰਵਕ ਰਿਪੋਰਟ 7 ਦਿਨਾਂ ਅੰਦਰ ਈਮੇਲ ਰਾਹੀਂ ਪੇਸ਼ ਕੀਤੀ ਜਾਵੇ। ਨੋਟਿਸ ਦੀ ਕਾਪੀ ਸੰਬੰਧਤ ਵਿਭਾਗ ਨੂੰ ਈਮੇਲ ਰਾਹੀਂ ਭੇਜੀ ਜਾ ਚੁੱਕੀ ਹੈ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼, ਜਿਨ੍ਹਾਂ ਵਿੱਚ ਸਮਾਜਿਕ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਮਜ਼ਾਕ ਬਣਾਇਆ ਜਾਂਦਾ ਹੈ, ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦੀ ਦੌੜ ਵਿੱਚ ਲੋਕ ਨੈਤਿਕਤਾ ਦੀਆਂ ਹੱਦਾਂ ਨੂੰ ਲੰਘ ਰਹੇ ਹਨ, ਜੋ ਚਿੰਤਾਜਨਕ ਹੈ।

ਕਮਿਸ਼ਨ ਦੇ ਅਨੁਸਾਰ, ਸੰਬੰਧਿਤ ਵੀਡੀਓ ਵਿੱਚ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਅਤੇ ਨਸ਼ਿਆਂ ਦੀ ਵਿਕਰੀ ਵਰਗੇ ਗੰਭੀਰ ਮੁੱਦਿਆਂ ਨੂੰ ਹਾਸਿਆਤਮਕ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜੋ ਕਿ ਸਮਾਜ ‘ਤੇ ਨਕਾਰਾਤਮਕ ਅਸਰ ਪਾ ਸਕਦਾ ਹੈ।

ਮਹਿਲਾ ਕਮਿਸ਼ਨ ਨੇ ਦੁਹਰਾਇਆ ਕਿ ਉਹ ਸੂਬੇ ਵਿੱਚ ਔਰਤਾਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀ ਕਿਸੇ ਵੀ ਅਪਮਾਨਜਨਕ ਸਮੱਗਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.