IMG-LOGO
ਹੋਮ ਪੰਜਾਬ: ਖੰਨਾ 'ਚ ਮੰਦਭਾਗੀ ਘਟਨਾ: ਗੁਟਕਾ ਸਾਹਿਬ ਦੀ ਬੇਅਦਬੀ ਮਗਰੋਂ ਇਲਾਕੇ...

ਖੰਨਾ 'ਚ ਮੰਦਭਾਗੀ ਘਟਨਾ: ਗੁਟਕਾ ਸਾਹਿਬ ਦੀ ਬੇਅਦਬੀ ਮਗਰੋਂ ਇਲਾਕੇ 'ਚ ਤਣਾਅ, ਸੀਸੀਟੀਵੀ ਫੁਟੇਜ ਆਈ ਸਾਹਮਣੇ

Admin User - Mar 23, 2026 11:12 AM
IMG

ਖੰਨਾ ਦੇ ਸਿੰਘ ਐਵੇਨਿਊ ਇਲਾਕੇ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਇੱਕ ਅਤਿ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਸਥਾਨਕ ਨਿਵਾਸੀਆਂ ਅਤੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਸਿੰਘ ਐਵੇਨਿਊ ਦੀ ਗਲੀ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿੱਚ ਖਿਲਾਰੇ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਏ।


ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਪਵਿੱਤਰ ਅੰਗਾਂ ਨੂੰ ਗਲੀ ਵਿੱਚ ਖਿਲਾਰਦਾ ਨਜ਼ਰ ਆ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਇਹ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਨਜਾਇਜ਼ ਤੌਰ 'ਤੇ ਰਹਿ ਰਹੇ ਝੁੱਗੀ-ਝੌਂਪੜੀ ਵਾਲੇ ਇਸ ਘਟਨਾ ਲਈ ਜ਼ਿੰਮੇਵਾਰ ਹੋ ਸਕਦੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਬਿਨਾਂ ਪਛਾਣ ਪੱਤਰਾਂ ਦੇ ਰਹਿ ਰਹੇ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇੱਥੋਂ ਕੱਢਿਆ ਜਾਵੇ।


ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਮੌਕੇ 'ਤੇ ਪਹੁੰਚ ਕੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ, "ਇਹ ਇੱਕ ਬਹੁਤ ਹੀ ਘਿਨਾਉਣਾ ਅਪਰਾਧ ਹੈ। ਜੇਕਰ ਪੁਲਿਸ ਨੇ ਜਲਦ ਹੀ ਇਸ ਸਾਜ਼ਿਸ਼ ਪਿੱਛੇ ਮੌਜੂਦ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਸਾਨੂੰ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ।" ਐਸ.ਜੀ.ਪੀ.ਸੀ. ਵੱਲੋਂ ਵੀ ਇਸ ਸਬੰਧੀ ਪੁਲਿਸ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ ਹੈ।


ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਇੱਕ ਬੱਚਾ ਦਿਖਾਈ ਦੇ ਰਿਹਾ ਹੈ, ਪਰ ਪੁਲਿਸ ਇਸ ਗੱਲ ਦੀ ਤਹਿ ਤੱਕ ਜਾ ਰਹੀ ਹੈ ਕਿ ਉਸ ਬੱਚੇ ਪਿੱਛੇ ਕਿਸ ਦਾ ਹੱਥ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.