ਤਾਜਾ ਖਬਰਾਂ
ਚੰਡੀਗੜ੍ਹ, 23 ਮਾਰਚ – ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਖੁਦ ਨੋਟਿਸ ਲੈਣ ਦੀ ਮੰਗ ਕੀਤੀ ਹੈ।
ਬਾਜਵਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਹੋਈਆਂ ਸ਼ਿਕਾਇਤਾਂ, ਲੱਗੇ ਗੰਭੀਰ ਦੋਸ਼ ਅਤੇ ਦਬਾਅ-ਪਰੇਸ਼ਾਨੀ ਦੇ ਮਸਲੇ ਹੋਣ ਦੇ ਬਾਵਜੂਦ ਵੀ ਉੱਚ ਪੱਧਰ ‘ਤੇ ਢੰਗ ਨਾਲ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਇਹ ਵੀ ਸਵਾਲ ਉਠਾਇਆ ਕਿ ਜਦੋਂ ਜਾਂਚ ਰਾਜ ਸਰਕਾਰ ਦੇ ਅਧੀਨ ਹੈ ਅਤੇ ਮੁੱਖ ਮੰਤਰੀ ਕੋਲ ਹੀ ਮੁੱਖ ਵਿਭਾਗ ਹਨ, ਤਾਂ ਨਿਰਪੱਖ ਜਾਂਚ ਕਿਵੇਂ ਸੰਭਵ ਹੈ। ਬਾਜਵਾ ਨੇ ਸੱਚਾਈ ਸਾਹਮਣੇ ਲਿਆਉਣ, ਜਵਾਬਦੇਹੀ ਤੈਅ ਕਰਨ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਲਈ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
Get all latest content delivered to your email a few times a month.