IMG-LOGO
ਹੋਮ ਪੰਜਾਬ: ਵਿਆਹ ਤੋਂ ਇਕ ਸਾਲ ਬਾਅਦ ਹੀ ਵਿਆਹੁਤਾ ਨੇ ਜ਼ਹਿਰ ਖਾ...

ਵਿਆਹ ਤੋਂ ਇਕ ਸਾਲ ਬਾਅਦ ਹੀ ਵਿਆਹੁਤਾ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ, ਪਤੀ ਤੇ ਸੱਸ ਖ਼ਿਲਾਫ ਮਾਮਲਾ ਦਰਜ

Admin User - Mar 23, 2026 04:07 PM
IMG

ਪਿੰਡ ਖਡਿਆਲ ਤੋਂ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਤਣਾਅ ਕਾਰਨ ਇਕ ਨਵ-ਵਿਆਹੁਤਾ ਮਹਿਲਾ ਨੇ ਆਪਣੀ ਜਾਨ ਗਵਾ ਲਈ। ਜਾਣਕਾਰੀ ਮੁਤਾਬਕ, ਈਲਵਾਲ ਪਿੰਡ ਦੀ ਰਹਿਣ ਵਾਲੀ ਜਸਵੀਰ ਕੌਰ ਦਾ ਕਰੀਬ ਇਕ ਸਾਲ ਪਹਿਲਾਂ ਯਾਦਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਆਪਣੇ ਸਹੁਰੇ ਘਰ ਖਡਿਆਲ ਵਿੱਚ ਰਹਿ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਅਕਸਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਪਰੇਸ਼ਾਨ ਕੀਤਾ ਜਾਂਦਾ ਸੀ। ਇਸੇ ਤਣਾਅ ਤੋਂ ਤੰਗ ਆ ਕੇ ਜਸਵੀਰ ਕੌਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਤੁਰੰਤ ਸੁਨਾਮ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕਾ ਦੇ ਪਤੀ ਯਾਦਪ੍ਰੀਤ ਸਿੰਘ ਅਤੇ ਸੱਸ ਲਖਵਿੰਦਰ ਕੌਰ ਖ਼ਿਲਾਫ ਬੀ.ਐਨ.ਐਸ.ਐਸ. ਦੀਆਂ ਸੰਬੰਧਤ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.