ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਿੰਨਾਂ ਮਹਾਨ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਇਹ ਮਹਾਨ ਸੂਰਮੇ ਕਿਸੇ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦੀ ਅਮੋਲ ਧਰੋਹਰ ਹਨ।
ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਨੂੰ ਸਿਰਫ਼ ਯਾਦ ਕਰਨ ਲਈ ਨਹੀਂ, ਬਲਕਿ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਦੇ ਖ਼ਿਲਾਫ਼ ਖੜ੍ਹਨ ਦੀ ਸੋਚ ਅਪਣਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਛੋਟੀ ਉਮਰ ਵਿੱਚ ਹੀ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਨਿਓਛਾਵਰ ਕਰ ਦਿੱਤੀਆਂ, ਜਿਸ ਕਾਰਨ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਰੰਗਲੇ ਪੰਜਾਬ ਦੀ ਨਿਰਮਾਣ ਲਈ ਲਗਾਤਾਰ ਯਤਨਸ਼ੀਲ ਹੈ।
ਇਸ ਮੌਕੇ ਉਨ੍ਹਾਂ ਨੇ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਸ਼ਹੀਦਾਂ ਨੇ ਲੋਕਾਂ ਦੇ ਦਿਲਾਂ ਵਿੱਚ ਅਜਿਹੀ ਥਾਂ ਬਣਾਈ ਹੈ ਜੋ ਸਦਾ ਕਾਇਮ ਰਹੇਗੀ।
Get all latest content delivered to your email a few times a month.