IMG-LOGO
ਹੋਮ ਪੰਜਾਬ: ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਬਿਆਨ- ਕਿਹਾ, “ਮੇਰਾ ਗੈਂਗਸਟਰਾਂ...

ਗ੍ਰਿਫਤਾਰੀ ਤੋਂ ਬਾਅਦ ਲਾਲਜੀਤ ਭੁੱਲਰ ਦਾ ਬਿਆਨ- ਕਿਹਾ, “ਮੇਰਾ ਗੈਂਗਸਟਰਾਂ ਨਾਲ ਕੋਈ ਲੈਣਾ-ਦੇਣਾ ਨਹੀਂ”

Admin User - Mar 23, 2026 06:07 PM
IMG

ਡੀਐਮ ਗਗਨਦੀਪ ਰੰਧਾਵਾ ਦੀ ਆਤਮਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਹੋਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦੀ ਪਾਲਣਾ ਕਰਨ ਵਾਲੇ ਵਿਅਕਤੀ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਗੈਰਕਾਨੂੰਨੀ ਕੰਮ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ।

ਗੈਂਗਸਟਰਾਂ ਵੱਲੋਂ ਧਮਕੀਆਂ ਦੇ ਮਾਮਲੇ 'ਤੇ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਐਸੀ ਧਮਕੀ ਨਹੀਂ ਦਿਵਾ ਸਕਦੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੋਬਾਈਲ ਨੰਬਰ ਪਿਛਲੇ 20 ਸਾਲਾਂ ਤੋਂ ਇੱਕੋ ਹੀ ਹੈ ਅਤੇ ਇਸ ਦੀ ਪੂਰੀ ਜਾਂਚ ਕਰਵਾਈ ਜਾ ਸਕਦੀ ਹੈ। ਨਾਲ ਹੀ, ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਲੋੜ ਪਵੇ ਤਾਂ ਸੰਬੰਧਿਤ ਗੈਂਗਸਟਰਾਂ ਦੇ ਫੋਨ ਵੀ ਚੈਕ ਕੀਤੇ ਜਾਣ।

ਵੀਡੀਓ ਬੰਦੂਕ ਦੀ ਨੋਕ 'ਤੇ ਬਣਵਾਉਣ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਭੁੱਲਰ ਨੇ ਕਿਹਾ ਕਿ ਇੱਕ ਮੰਤਰੀ ਦਰਜੇ ਦਾ ਵਿਅਕਤੀ ਕਦੇ ਵੀ ਐਸਾ ਕੰਮ ਨਹੀਂ ਕਰ ਸਕਦਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.