IMG-LOGO
ਹੋਮ ਪੰਜਾਬ: ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਪਤਨੀ ਦਾ ਵੱਡਾ ਬਿਆਨ;...

ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀ ਪਤਨੀ ਦਾ ਵੱਡਾ ਬਿਆਨ; ਕੀਤੇ ਵੱਡੇ ਖ਼ੁਲਾਸੇ

Admin User - Mar 23, 2026 06:32 PM
IMG

ਵੇਅਰਹਾਊਸ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਘਿਰੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਵੱਲੋਂ ਪਹਿਲੀ ਵਾਰ ਖੁੱਲ ਕੇ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਦੀ ਪਤਨੀ ਸੁਰਿੰਦਰਪਾਲ ਕੌਰ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਰੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਕੋਈ ਡਰ ਨਹੀਂ ਹੈ ਅਤੇ ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਦਾ ਦਾਅਵਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਪਹਿਲਾਂ ਹੀ ਆਪਣੇ ਕੰਮਾਂ ਕਰਕੇ ਮਾਨਸਿਕ ਤਣਾਅ ਵਿੱਚ ਸੀ, ਖ਼ਾਸ ਕਰਕੇ ਗਲਤ ਟੈਂਡਰਾਂ ਦੇ ਕਾਰਨ।

ਸੁਰਿੰਦਰਪਾਲ ਕੌਰ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਕਿਸੇ ਕਿਸਮ ਦੀ ਧਮਕੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਉਤੇ ਸਿਆਸੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਮਿਲ ਕੇ ਲਾਲਜੀਤ ਭੁੱਲਰ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਨ੍ਹਾਂ ਨੇ ਹੋਰ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਵਿਰੋਧੀਆਂ ਨੂੰ ਸਵਾਲ ਕੀਤਾ ਕਿ ਉਹ ਆਪਣੇ ਨੇਤਾਵਾਂ ਖਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ। ਅਖੀਰ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਕਾਨੂੰਨ ਉੱਤੇ ਪੂਰਾ ਭਰੋਸਾ ਰੱਖਦੇ ਹਨ ਅਤੇ ਉਮੀਦ ਹੈ ਕਿ ਸੱਚ ਸਾਹਮਣੇ ਆਏਗਾ ਅਤੇ ਉਨ੍ਹਾਂ ਦਾ ਪਰਿਵਾਰ ਬੇਦਾਗ ਸਾਬਤ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.