IMG-LOGO
ਹੋਮ ਪੰਜਾਬ: ਫੌਜੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਗਿਰੋਹ ਬੇਨਕਾਬ, ਦੋ...

ਫੌਜੀ ਗੁਪਤ ਜਾਣਕਾਰੀ ਲੀਕ ਕਰਨ ਵਾਲਾ ਜਾਸੂਸੀ ਗਿਰੋਹ ਬੇਨਕਾਬ, ਦੋ ਗ੍ਰਿਫਤਾਰ

Admin User - Mar 23, 2026 07:16 PM
IMG

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀ.ਐਸ.ਪੀ. (ਡੀ) ਰਸ਼ਪਾਲ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ।

ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਬਠਿੰਡਾ ਬਾਈਪਾਸ ’ਤੇ ਗਸ਼ਤ ਕਰ ਰਹੀ ਸੀ, ਜਦੋਂ ਇੱਕ ਮੁਖਬਰ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕੀਤੀ ਗਈ। ਇਸ ਦੌਰਾਨ ਅਕਾਸ਼ਦੀਪ ਸਿੰਘ ਉਰਫ ਮਿੰਟੂ ਅਤੇ ਬਲਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਪ੍ਰੀਤਪਾਲ ਸਿੰਘ ਉਰਫ ਜੱਗਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ।

ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਵਿਅਕਤੀ ਪਾਕਿਸਤਾਨੀ ਨੰਬਰਾਂ ਨਾਲ ਵਟਸਐਪ ਰਾਹੀਂ ਲੰਬੇ ਸਮੇਂ ਤੋਂ ਸੰਪਰਕ ਵਿੱਚ ਸਨ ਅਤੇ ਪੈਸਿਆਂ ਦੇ ਲਾਲਚ ਵਿੱਚ ਆ ਕੇ ਭਾਰਤੀ ਫੌਜ ਨਾਲ ਸੰਬੰਧਿਤ ਸੰਵੇਦਨਸ਼ੀਲ ਜਾਣਕਾਰੀ ਆਈ.ਐਸ.ਆਈ. ਏਜੰਟਾਂ ਤੱਕ ਪਹੁੰਚਾ ਰਹੇ ਸਨ।

ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.