IMG-LOGO
ਹੋਮ ਪੰਜਾਬ: ਪੰਜਾਬ ‘ਚ 26 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ

ਪੰਜਾਬ ‘ਚ 26 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ

Admin User - Mar 24, 2026 10:55 AM
IMG

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਤੋਂ ਬਾਅਦ ਕੱਲ੍ਹ ਦੇ ਦਿਨ ਯਾਨੀ ਕਿ 25 ਮਾਰਚ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਦੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਦਿਨ ਯਾਨੀ ਕਿ 26 ਮਾਰਚ ਨੂੰ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

 ਸੂਬੇ ‘ਚ 26 ਮਾਰਚ ਦੇ ਦਿਨ 13 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.