ਤਾਜਾ ਖਬਰਾਂ
ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਵਿੱਚ ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਕਰੀਬ ਚਾਰ ਘੰਟਿਆਂ ਤੱਕ ਚੱਲਿਆ। ਡਾਕਟਰਾਂ ਦੀ ਵਿਸ਼ੇਸ਼ ਟੀਮ ਦੀ ਦੇਖਰੇਖ ਹੇਠ ਪੂਰੀ ਪ੍ਰਕਿਰਿਆ ਸਖ਼ਤੀ ਨਾਲ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੀ ਦੇਹ ਐਂਬੂਲੈਂਸ ਰਾਹੀਂ ਉਨ੍ਹਾਂ ਦੇ ਨਿਵਾਸ ਸਥਾਨ ਵੱਲ ਭੇਜ ਦਿੱਤੀ ਗਈ।
ਇਸ ਮਾਮਲੇ ਨਾਲ ਸੰਬੰਧਤ ਕਾਰਵਾਈ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਾਲੇ ਤੱਕ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੇਸ਼ੀ ਦੇ ਸਮੇਂ ਬਾਰੇ ਇਸ ਵੇਲੇ ਕੋਈ ਅਧਿਕਾਰਿਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
Get all latest content delivered to your email a few times a month.