IMG-LOGO
ਹੋਮ ਪੰਜਾਬ: ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ: ਮਜੀਠੀਆ ਨੇ ਦੱਸਿਆ...

ਵਿਧਾਇਕ ਪਠਾਣਮਾਜਰਾ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ: ਮਜੀਠੀਆ ਨੇ ਦੱਸਿਆ 'ਫਿਕਸ ਮੈਚ' ਤੇ 'ਧਿਆਨ ਭਟਕਾਊ ਡਰਾਮਾ'

Admin User - Mar 25, 2026 12:23 PM
IMG

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਭੂਚਾਲ ਆ ਗਿਆ ਜਦੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ। ਹਾਲਾਂਕਿ, ਵਿਰੋਧੀ ਧਿਰਾਂ ਨੇ ਇਸ ਕਾਰਵਾਈ 'ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ 'ਸਕਰਿਪਟਿਡ' ਅਤੇ ਇੱਕ 'ਫਿਕਸ ਮੈਚ' ਕਰਾਰ ਦਿੱਤਾ ਹੈ।


ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਡੀ.ਐਮ. ਡਾ. ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ ਅਤੇ ਮੰਤਰੀ ਲਾਲਜੀਤ ਭੁੱਲਰ ਵਿਰੁੱਧ ਉੱਠ ਰਹੇ ਗੁੱਸੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤਾ ਗਿਆ ਹੈ। ਮਜੀਠੀਆ ਅਨੁਸਾਰ, "ਪਹਿਲਾਂ ਪਠਾਣਮਾਜਰਾ ਨੂੰ ਖ਼ੁਦ ਹੀ ਭਜਾਇਆ ਗਿਆ ਅਤੇ ਹੁਣ ਸੌਦੇਬਾਜ਼ੀ ਤਹਿਤ ਵਾਪਸ ਬੁਲਾ ਕੇ ਗ੍ਰਿਫ਼ਤਾਰੀ ਦਾ ਡਰਾਮਾ ਰਚਿਆ ਜਾ ਰਿਹਾ ਹੈ।"





ਅਕਾਲੀ ਆਗੂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਠਾਣਮਾਜਰਾ ਨੂੰ ਪਹਿਲਾਂ ਸਾਰੀਆਂ ਸ਼ਕਤੀਆਂ ਦੇ ਕੇ 'ਸ਼ਕਤੀਮਾਨ' ਬਣਾਇਆ ਗਿਆ ਅਤੇ ਫਿਰ ਦਿੱਲੀ ਦੇ ਆਕਾਵਾਂ ਨਾਲ ਡੀਲ ਹੋਣ ਮਗਰੋਂ ਉਨ੍ਹਾਂ ਨੂੰ ਗਾਇਬ ਕਰ ਦਿੱਤਾ ਗਿਆ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਚਾਰੇ ਪਾਸੇ ਸਰਕਾਰ ਦੀ ਕਿਰਕਿਰੀ ਹੋ ਰਹੀ ਸੀ, ਤਾਂ ਹੁਣ 'ਫੁੱਫੜ ਜੀ' (ਪਠਾਣਮਾਜਰਾ) ਨੂੰ ਗ੍ਰਿਫ਼ਤਾਰ ਕਰਵਾ ਕੇ ਸਰਕਾਰ ਨੂੰ ਸਿਆਸੀ 'ਆਕਸੀਜਨ' ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪਟਿਆਲਾ ਦੇ 'ਸ਼ਰਮਾ ਜੀ' ਦਾ ਜ਼ਿਕਰ

ਮਜੀਠੀਆ ਨੇ ਆਪਣੀ ਗੱਲ ਰੱਖਦਿਆਂ ਪਟਿਆਲਾ ਵਿੱਚ ਤਾਇਨਾਤ ਕਿਸੇ 'ਸ਼ਰਮਾ ਜੀ' ਦਾ ਰਮਜ਼ਮਈ ਜ਼ਿਕਰ ਵੀ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਬਾਰੇ ਸਭ ਜਾਣਦੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ 'ਡਰਾਮੇਬਾਜ਼ ਪਾਰਟੀ' ਕਹਿੰਦਿਆਂ ਸਵਾਲ ਚੁੱਕਿਆ ਕਿ ਜਨਤਾ ਅਜਿਹੇ ਫਿਕਸ ਮੈਚਾਂ ਤੋਂ ਹੋਰ ਕੀ ਉਮੀਦ ਕਰ ਸਕਦੀ ਹੈ?


ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੰਜਾਬ ਦੀ ਸਿਆਸਤ ਹੋਰ ਭਖਣ ਦੀ ਉਮੀਦ ਹੈ। ਇੱਕ ਪਾਸੇ ਸਰਕਾਰ ਇਸ ਨੂੰ ਕਾਨੂੰਨੀ ਪ੍ਰਕਿਰਿਆ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਇਸ ਨੂੰ ਡੀ.ਐਮ. ਖ਼ੁਦਕੁਸ਼ੀ ਮਾਮਲੇ 'ਤੇ ਪੈ ਰਹੇ ਦਬਾਅ ਨੂੰ ਘੱਟ ਕਰਨ ਦੀ ਚਾਲ ਮੰਨ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.