IMG-LOGO
ਹੋਮ ਪੰਜਾਬ: ਡੇਰਾ ਬਾਬਾ ਨਾਨਕ 'ਚ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ, ਸਰਪੰਚ ਦਾ...

ਡੇਰਾ ਬਾਬਾ ਨਾਨਕ 'ਚ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ, ਸਰਪੰਚ ਦਾ ਭਰਾ ਗੰਭੀਰ ਜ਼ਖਮੀ

Admin User - Mar 25, 2026 04:07 PM
IMG

ਹਲਕਾ ਡੇਰਾ ਬਾਬਾ ਨਾਨਕ ਵਿੱਚ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਕਰਨ ਵਾਲੀ ਇਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਹਮਲਾਵਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਚਲਾ ਕੇ ਇੱਕ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਗਿਆ। ਇਹ ਵਾਰਦਾਤ ਐਮਐਲਏ ਗੁਰਦੀਪ ਸਿੰਘ ਰੰਧਾਵਾ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਵਾਪਰੀ।

ਜਾਣਕਾਰੀ ਅਨੁਸਾਰ, ਪਿੰਡ ਪੱਡਾ ਦੇ ਸਰਪੰਚ ਨਵਦੀਪ ਸਿੰਘ ਨਵ ਦਾ ਛੋਟਾ ਭਰਾ ਸੁਖਰਾਜ ਸਿੰਘ ਕਾਕਾ ਕਿਸੇ ਨਿੱਜੀ ਕੰਮ ਲਈ ਸ਼ਾਹਪੁਰ ਜਾਜਨ ਗਿਆ ਹੋਇਆ ਸੀ। ਇਸ ਦੌਰਾਨ ਪਹਿਲਾਂ ਤੋਂ ਹੀ ਮੂੰਹ ਢੱਕ ਕੇ ਖੜ੍ਹੇ ਚਾਰ ਹਥਿਆਰਬੰਦ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਅਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ।

ਹਮਲੇ ਵਿੱਚ ਸੁਖਰਾਜ ਸਿੰਘ ਕਾਕਾ ਨੂੰ ਬਾਂਹ ਅਤੇ ਲੱਕ ਵਿੱਚ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਸਰਕਾਰੀ ਹਸਪਤਾਲ ਫਤਿਹਗੜ ਚੂੜੀਆਂ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ।

ਹਸਪਤਾਲ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਜਖਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਸਦਾ ਇਲਾਜ ਜਾਰੀ ਹੈ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਕੋਲੋਂ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਇਸ ਘਟਨਾ ਤੋਂ ਬਾਅਦ ਡਰ ਅਤੇ ਤਣਾਅ ਦਾ ਮਾਹੌਲ ਬਣ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.