IMG-LOGO
ਹੋਮ ਰਾਸ਼ਟਰੀ: ਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੱਸ ਤੇ ਟਿੱਪਰ ਦੀ...

ਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੱਸ ਤੇ ਟਿੱਪਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ, 14 ਲੋਕ ਜ਼ਿੰਦਾ ਸੜੇ

Admin User - Mar 26, 2026 10:10 AM
IMG

ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿੱਚ ਰਾਏਵਰਮ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਵੀਰਵਾਰ ਨੂੰ ਸਵਾਰੀਆਂ ਨਾਲ ਭਰੀ ਇੱਕ ਬੱਸ ਅਤੇ ਬਜਰੀ ਨਾਲ ਲੱਦੇ ਟਿੱਪਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਦੋਵਾਂ ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ ਮੁਸਾਫ਼ਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਤੱਕ ਨਹੀਂ ਮਿਲਿਆ।


ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਬੱਸ ਦੇ ਪਿਛਲੇ ਹਿੱਸੇ ਵਿੱਚ ਬੈਠੇ ਯਾਤਰੀ ਅੰਦਰ ਹੀ ਫਸ ਗਏ। ਧੂੰਏਂ ਅਤੇ ਅੱਗ ਦੀਆਂ ਲਪਟਾਂ ਕਾਰਨ ਦਮ ਘੁੱਟਣ ਅਤੇ ਸੜਨ ਕਾਰਨ 14 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਕਰੀਬ ਇੱਕ ਦਰਜਨ ਜ਼ਖਮੀਆਂ ਨੂੰ ਰੈਸਕਿਊ ਕਰਕੇ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।


ਮਾਰਕਾਪੁਰਮ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (DSP) ਨਾਗਰਾਜੂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ:


"ਹਾਦਸੇ ਵਿੱਚ ਕਰੀਬ 14 ਲੋਕ ਜ਼ਿੰਦਾ ਸੜ ਗਏ ਹਨ। ਹੁਣ ਤੱਕ ਇੱਕ ਦਰਜਨ ਜ਼ਖਮੀਆਂ ਨੂੰ ਬਚਾ ਕੇ ਹਸਪਤਾਲ ਸ਼ਿਫਟ ਕੀਤਾ ਗਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਲਾਸ਼ਾਂ ਅਜੇ ਵੀ ਬੱਸ ਦੇ ਮਲਬੇ ਦੇ ਅੰਦਰ ਫਸੀਆਂ ਹੋ ਸਕਦੀਆਂ ਹਨ, ਜਿਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"


ਬਚਾਅ ਟੀਮਾਂ ਫਿਲਹਾਲ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਛਾਣ ਹੋਣ ਤੋਂ ਬਾਅਦ ਹੀ ਲਾਸ਼ਾਂ ਵਾਰਸਾਂ ਨੂੰ ਸੌਂਪੀਆਂ ਜਾਣਗੀਆਂ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.