IMG-LOGO
ਹੋਮ ਪੰਜਾਬ: ਮਾਨਸਾ ਨਹਿਰੀ ਘੁਟਾਲਾ: ਵਿਜੀਲੈਂਸ ਵੱਲੋਂ ਰਿਟਾਇਰਡ ਜੇਈ ਗ੍ਰਿਫ਼ਤਾਰ, 4 ਮੁਲਜ਼ਮ...

ਮਾਨਸਾ ਨਹਿਰੀ ਘੁਟਾਲਾ: ਵਿਜੀਲੈਂਸ ਵੱਲੋਂ ਰਿਟਾਇਰਡ ਜੇਈ ਗ੍ਰਿਫ਼ਤਾਰ, 4 ਮੁਲਜ਼ਮ ਅਜੇ ਵੀ ਫਰਾਰ

Admin User - Mar 26, 2026 06:22 PM
IMG

ਮਾਨਸਾ ਜ਼ਿਲ੍ਹੇ ਵਿੱਚ ਨਹਿਰੀ ਖਾਲਿਆਂ ਦੀ ਬਣਤ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਲੰਮੇ ਸਮੇਂ ਤੋਂ ਚੱਲ ਰਹੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਇੱਕ ਰਿਟਾਇਰਡ ਜੂਨੀਅਰ ਇੰਜੀਨੀਅਰ (ਜੇਈ) ਹਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇਸ ਕੇਸ ਨਾਲ ਸੰਬੰਧਿਤ ਹੋਰ ਚਾਰ ਦੋਸ਼ੀ ਅਜੇ ਤੱਕ ਕਾਨੂੰਨ ਦੀ ਪਕੜ ਤੋਂ ਬਾਹਰ ਹਨ।

ਜਾਣਕਾਰੀ ਮੁਤਾਬਕ, ਇਹ ਮਾਮਲਾ ਸਾਲ 2018 ਦਾ ਹੈ, ਜਦੋਂ ਪਿੰਡ ਬੱਛੂਆਣਾ ਵਿੱਚ ਨਹਿਰੀ ਖਾਲਿਆਂ ਦੀ ਬਣਤ ਦੌਰਾਨ ਘਟੀਆ ਦਰਜੇ ਦੇ ਮਟੀਰੀਅਲ ਦੀ ਵਰਤੋਂ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ। ਸ਼ਿਕਾਇਤਾਂ ਦੇ ਆਧਾਰ ’ਤੇ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ, ਜਿਸ ਦੌਰਾਨ ਪਤਾ ਲੱਗਾ ਕਿ ਕੰਮ ਵਿੱਚ ਲਗਭਗ 5.5 ਲੱਖ ਰੁਪਏ ਦੀ ਹੇਰਾਫੇਰੀ ਕੀਤੀ ਗਈ।

ਇਸ ਮਾਮਲੇ ਵਿੱਚ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਤੱਕ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ ਬਾਕੀ ਚਾਰ ਨੂੰ ਕਾਬੂ ਕਰਨ ਲਈ ਵਿਜੀਲੈਂਸ ਟੀਮ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਕਾਰਵਾਈ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਚਲ ਰਹੀ ਮੁਹਿੰਮ ਦਾ ਹਿੱਸਾ ਹੈ, ਜਿਸਦਾ ਮਕਸਦ ਸਰਕਾਰੀ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.