IMG-LOGO
ਹੋਮ ਪੰਜਾਬ: ਦੇਸ਼ ਵਿੱਚ ਲਾਕਡਾਊਨ ਦੀਆਂ ਖ਼ਬਰਾਂ ਮਹਿਜ਼ ਅਫਵਾਹ, ਤੇਲ ਦੀਆਂ ਕੀਮਤਾਂ...

ਦੇਸ਼ ਵਿੱਚ ਲਾਕਡਾਊਨ ਦੀਆਂ ਖ਼ਬਰਾਂ ਮਹਿਜ਼ ਅਫਵਾਹ, ਤੇਲ ਦੀਆਂ ਕੀਮਤਾਂ 'ਤੇ ਕੇਂਦਰ ਨੇ ਦਿੱਤੀ ਵੱਡੀ ਰਾਹਤ: ਹਰਦੀਪ ਪੁਰੀ

Admin User - Mar 27, 2026 11:39 AM
IMG

ਈਰਾਨ-ਇਜ਼ਰਾਈਲ ਜੰਗ ਦੇ ਚੱਲਦਿਆਂ ਦੇਸ਼ ਵਿੱਚ ਲਾਕਡਾਊਨ ਲੱਗਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸਰਕਾਰ ਕੋਲ ਲਾਕਡਾਊਨ ਲਗਾਉਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ।


ਕੇਂਦਰੀ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਲਾਕਡਾਊਨ ਦੀਆਂ ਖ਼ਬਰਾਂ ਗੈਰ-ਜ਼ਿੰਮੇਵਾਰਾਨਾ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਦਾ ਪੂਰਾ ਧਿਆਨ ਇਸ ਵੇਲੇ ਦੇਸ਼ ਵਿੱਚ ਈਂਧਣ ਅਤੇ ਊਰਜਾ ਦੀ ਸਪਲਾਈ ਨੂੰ ਬਰਕਰਾਰ ਰੱਖਣ 'ਤੇ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਵਜ੍ਹਾ ਹਫੜਾ-ਦਫੜੀ ਦੀ ਸਥਿਤੀ ਪੈਦਾ ਨਾ ਕਰਨ, ਕਿਉਂਕਿ ਹਾਲਾਤ ਪੂਰੀ ਤਰ੍ਹਾਂ ਕੰਟਰੋਲ ਹੇਠ ਹਨ।


ਅੰਤਰਰਾਸ਼ਟਰੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਹਰਦੀਪ ਪੁਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਨੇ ਅਸਮਾਨ ਨੂੰ ਛੂਹ ਲਿਆ ਹੈ। ਜੋ ਕੱਚਾ ਤੇਲ ਪਹਿਲਾਂ 70 ਡਾਲਰ ਪ੍ਰਤੀ ਬੈਰਲ ਮਿਲ ਰਿਹਾ ਸੀ, ਉਹ ਹੁਣ ਵਧ ਕੇ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ। ਇਸ ਵਿਸ਼ਵਵਿਆਪੀ ਸੰਕਟ ਕਾਰਨ ਕਈ ਦੇਸ਼ਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ।



ਪੱਛਮੀ ਏਸ਼ੀਆ ਦੇ ਸੰਕਟ ਦਾ ਅਸਰ ਭਾਰਤੀ ਖਪਤਕਾਰਾਂ 'ਤੇ ਨਾ ਪਵੇ, ਇਸ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਮੰਤਰੀ ਨੇ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ 10 ਰੁਪਏ ਦੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਵਧਣ ਕਾਰਨ ਹੋਣ ਵਾਲਾ ਵਿੱਤੀ ਬੋਝ ਸਰਕਾਰ ਖ਼ੁਦ ਸਹੇਗੀ ਤਾਂ ਜੋ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।


ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਹਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਦੇਸ਼ ਵਾਸੀਆਂ ਨੂੰ ਤੇਲ ਦੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.