IMG-LOGO
ਹੋਮ ਪੰਜਾਬ: ਮਾਨਸਾ ‘ਚ ਸਰਸ ਮੇਲੇ ਦੀ ਕਾਮਯਾਬੀ ਤੋਂ ਬਾਅਦ DC ਵੱਲੋਂ...

ਮਾਨਸਾ ‘ਚ ਸਰਸ ਮੇਲੇ ਦੀ ਕਾਮਯਾਬੀ ਤੋਂ ਬਾਅਦ DC ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

Admin User - Mar 27, 2026 08:00 PM
IMG

ਅਨਾਜ ਮੰਡੀ ਮਾਨਸਾ ਵਿੱਚ ਆਯੋਜਿਤ 10 ਦਿਨਾਂ ‘ਸਰਸ ਮੇਲੇ’ ਦੀ ਸ਼ਾਨਦਾਰ ਕਾਮਯਾਬੀ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਮੇਲੇ ਨੂੰ ਸਫਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ।

ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਗੁਰਲੀਨ ਕੌਰ ਵੀ ਖਾਸ ਤੌਰ ‘ਤੇ ਹਾਜ਼ਰ ਸਨ। ਡੀਸੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੇਲੇ ਦੀ ਸਫਲਤਾ ਪਿੱਛੇ ਪੂਰੀ ਟੀਮ ਦੀ ਲਗਨ, ਸਹਿਯੋਗ ਅਤੇ ਨਿਸ਼ਠਾ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਐਸੀਆਂ ਗਤੀਵਿਧੀਆਂ ਸਿਰਫ਼ ਪ੍ਰਸ਼ਾਸਨਕ ਯੋਜਨਾਬੰਦੀ ਨਾਲ ਨਹੀਂ, ਸਗੋਂ ਮੈਦਾਨੀ ਪੱਧਰ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਕਠਿਨ ਮਿਹਨਤ ਨਾਲ ਸੰਭਵ ਹੁੰਦੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਮਿਹਨਤੀ ਅਧਿਕਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਭਵਿੱਖ ਵਿੱਚ ਵੀ ਆਪਣੀਆਂ ਡਿਊਟੀਆਂ ਨੂੰ ਹੋਰ ਉਤਸ਼ਾਹ ਅਤੇ ਇਮਾਨਦਾਰੀ ਨਾਲ ਨਿਭਾਉਣ। ਇਸ ਮੌਕੇ ਸਨਮਾਨਿਤ ਕੀਤੇ ਗਏ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਵੀ ਭੇਟ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਅਖੀਰ ਵਿੱਚ ਕਿਹਾ ਕਿ ਜਨ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਸਮਰਪਿਤ ਅਤੇ ਮਿਹਨਤੀ ਕਰਮਚਾਰੀਆਂ ਦੇ ਨਾਲ ਖੜ੍ਹਾ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.