IMG-LOGO
ਹੋਮ ਪੰਜਾਬ: ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ: ਜਗਰਾਓਂ 'ਚ 25 ਸਾਲਾ...

ਪੰਜਾਬ 'ਚ ਨਸ਼ਿਆਂ ਦਾ ਕਹਿਰ ਜਾਰੀ: ਜਗਰਾਓਂ 'ਚ 25 ਸਾਲਾ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਇਲਾਕੇ 'ਚ ਰੋਸ

Admin User - Mar 27, 2026 08:16 PM
IMG

ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਗੰਭੀਰ ਰੂਪ ਧਾਰਦੀ ਜਾ ਰਹੀ ਹੈ ਅਤੇ ਇਸ ਨੇ ਇੱਕ ਹੋਰ ਘਰ ਨੂੰ ਉਜਾੜ ਦਿੱਤਾ। ਜਗਰਾਓਂ ਦੇ ਮੁਹੱਲਾ ਮਾਈ ਜੀਨਾ ਵਿੱਚ ਅੱਜ ਉਸ ਵੇਲੇ ਹਲਚਲ ਮਚ ਗਈ ਜਦੋਂ 25 ਸਾਲਾ ਨੌਜਵਾਨ ਰਿੰਕੂ ਸਹੋਤਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਦੁੱਖਦਾਈ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਰਿੰਕੂ ਪਿਛਲੇ 10-12 ਸਾਲਾਂ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਲਾਕੇ ਵਿੱਚ ਖੁੱਲ੍ਹੇਆਮ ਚਿੱਟਾ ਵੇਚਿਆ ਜਾਂਦਾ ਹੈ ਅਤੇ ਇਸ ਕਰਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਨਿਵਾਸੀਆਂ ਦੇ ਮੁਤਾਬਕ, ਪਿਛਲੇ ਕੁਝ ਸਾਲਾਂ ਵਿੱਚ ਇਸੇ ਮੁਹੱਲੇ ਵਿੱਚ 20 ਤੋਂ 25 ਮੌਤਾਂ ਨਸ਼ੇ ਕਾਰਨ ਹੋ ਚੁੱਕੀਆਂ ਹਨ, ਜੋ ਕਿ ਬਹੁਤ ਹੀ ਚਿੰਤਾਜਨਕ ਗੱਲ ਹੈ।

ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਹੋਰ ਘਰਾਂ ਨੂੰ ਉਜੜਣ ਤੋਂ ਬਚਾਇਆ ਜਾ ਸਕੇ।

ਇਸ ਮਾਮਲੇ ‘ਚ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.