IMG-LOGO
ਹੋਮ ਰਾਸ਼ਟਰੀ: ਲੱਦਾਖ ਦੇ ਜੋਜਿਲਾ ਦੱਰੇ ‘ਚ ਭਿਆਨਕ ਹਾਦਸਾ, ਬਰਫ਼ ਦੇ ਵੱਡੇ...

ਲੱਦਾਖ ਦੇ ਜੋਜਿਲਾ ਦੱਰੇ ‘ਚ ਭਿਆਨਕ ਹਾਦਸਾ, ਬਰਫ਼ ਦੇ ਵੱਡੇ ਤੋਦੇ ਡਿੱਗਣ ਨਾਲ 5 ਵਾਹਨ ਦੱਬੇ, 7 ਲੋਕਾਂ ਦੀ ਮੌਤ,

Admin User - Mar 27, 2026 09:13 PM
IMG

ਸ਼ੁੱਕਰਵਾਰ ਨੂੰ ਸ੍ਰੀਨਗਰ-ਲੇਹ ਹਾਈਵੇਅ ‘ਤੇ ਸਥਿਤ ਜੋਜਿਲਾ ਦੱਰੇ ਦੇ ਨੇੜੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਅਚਾਨਕ ਭਾਰੀ ਬਰਫ਼ ਦੇ ਤੋਦੇ (ਹਿਮਸਖਲਨ) ਡਿੱਗ ਪਏ। ਇਸ ਹਾਦਸੇ ਵਿੱਚ ਘੱਟੋ-ਘੱਟ ਪੰਜ ਵਾਹਨ ਬਰਫ਼ ਅਤੇ ਮਲਬੇ ਹੇਠ ਦੱਬ ਗਏ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।

ਘਟਨਾ ਤੋਂ ਤੁਰੰਤ ਬਾਅਦ ਜੰਮੂ ਕਸ਼ਮੀਰ ਪੁਲਿਸ, ਐਸਡੀਆਰਐਫ, ਬੀਆਰਓ ਅਤੇ ਫੌਜ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਅਭਿਆਨ ਸ਼ੁਰੂ ਕੀਤਾ। ਬਚਾਅ ਟੀਮਾਂ ਵੱਲੋਂ ਮਲਬੇ ਹੇਠੋਂ ਲਾਸ਼ਾਂ ਕੱਢਣ ਅਤੇ ਜ਼ਖਮੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਜ਼ੋਰਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ। ਰਾਹਤ ਕਾਰਜ ਅਜੇ ਵੀ ਜਾਰੀ ਹਨ ਅਤੇ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਇਸ ਦੌਰਾਨ, ਗੰਦਰਬਲ ਦੇ ਐਸਐਸਪੀ ਖਲੀਲ ਪੋਸਵਾਲ ਖੁਦ ਮੌਕੇ ‘ਤੇ ਮੌਜੂਦ ਰਹਿ ਕੇ ਬਚਾਅ ਕਾਰਜਾਂ ਦੀ ਦੇਖਰੇਖ ਕਰ ਰਹੇ ਹਨ। ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਮੌਸਮ ਦੇ ਖਰਾਬ ਹੋਣ ਅਤੇ ਬਰਫ਼ਬਾਰੀ ਦੇ ਖਤਰੇ ਨੂੰ ਦੇਖਦਿਆਂ ਲੋਕ ਬਿਨਾਂ ਲੋੜ ਦੇ ਯਾਤਰਾ ਕਰਨ ਤੋਂ ਪਰਹੇਜ਼ ਕਰਨ।

ਇਸ ਦੁੱਖਦਾਈ ਘਟਨਾ ‘ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ ਅਤੇ ਕਿਹਾ ਕਿ ਜ਼ਖਮੀਆਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ।

ਪ੍ਰਸ਼ਾਸਨ ਵੱਲੋਂ ਸੜਕ ਨੂੰ ਜਲਦੀ ਤੋਂ ਜਲਦੀ ਮੁੜ ਖੋਲ੍ਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਇਲਾਕੇ ਵਿੱਚ ਆਵਾਜਾਈ ਫਿਰ ਤੋਂ ਸਧਾਰਨ ਹੋ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.