IMG-LOGO
ਹੋਮ ਪੰਜਾਬ: ਪਿੱਕਅਪ ਦੀ ਟੱਕਰ ਨਾਲ 43 ਸਾਲਾ ਮੋਟਰਸਾਈਕਲ ਸਵਾਰ ਦੀ ਦਰਦਨਾਕ...

ਪਿੱਕਅਪ ਦੀ ਟੱਕਰ ਨਾਲ 43 ਸਾਲਾ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ, ਚਾਲਕ ਗ੍ਰਿਫ਼ਤਾਰ

Admin User - Mar 29, 2026 04:38 PM
IMG

ਜ਼ਿਲ੍ਹਾ ਮੋਗਾ ਦੇ ਪਿੰਡ ਗੁਲਾਬ ਸਿੰਘ ਵਾਲਾ ਨੇੜੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 43 ਸਾਲਾ ਵਿਅਕਤੀ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਹਿਚਾਣ ਬਹਾਦਰ ਸਿੰਘ ਪੁੱਤਰ ਅਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਹਾਕਮ ਸਿੰਘ ਵਾਲਾ (ਬਠਿੰਡਾ) ਦਾ ਰਹਿਣ ਵਾਲਾ ਸੀ।

ਜਾਣਕਾਰੀ ਮੁਤਾਬਕ ਬਹਾਦਰ ਸਿੰਘ ਆਪਣੇ ਮੋਟਰਸਾਈਕਲ ‘ਤੇ ਪਿੰਡ ਸੰਗਤਪੁਰਾ ਵੱਲ ਜਾ ਰਿਹਾ ਸੀ ਕਿ ਕੋਟਲਾ ਰਾਏਕਾ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਪਿੱਕਅਪ ਵਾਹਨ ਨੇ ਉਸਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।

ਮ੍ਰਿਤਕ ਬਹਾਦਰ ਸਿੰਘ ਪੇਸ਼ੇ ਨਾਲ ਗੱਡੀਆਂ ਨੂੰ ਬਾਡੀਆਂ ਲਾਉਣ ਦਾ ਕੰਮ ਕਰਦਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ 13 ਸਾਲ ਦੀ ਧੀ ਅਤੇ 10 ਸਾਲ ਦਾ ਪੁੱਤਰ ਛੱਡ ਗਿਆ ਹੈ।

ਥਾਣਾ ਬਾਘਾਪੁਰਾਣਾ ਦੀ ਪੁਲਿਸ ਦੇ ਮੁਤਾਬਕ, ਹਾਦਸੇ ਲਈ ਜ਼ਿੰਮੇਵਾਰ ਪਿੱਕਅਪ ਚਾਲਕ ਗੁਰਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਕਾਹਨ ਸਿੰਘ ਵਾਲਾ (ਕੋਟਲਾ ਰਾਏਕਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.