ਤਾਜਾ ਖਬਰਾਂ
ਉੱਘੇ ਸਿੱਖ ਕਿਸਾਨ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਅਕਾਲ ਨੇਤਾ ਸਰਦਾਰ ਲਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸਰਦਾਰ ਲਾਲ ਸਿੰਘ ਜੋ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ ਇੱਕ ਸੂਝਵਾਨ ਅਤੇ ਠਰੰਮੇ ਵਾਲ਼ੇ ਆਗੂ ਸਨ ਮੈਨੂੰ ਵੀ ਪੰਜਾਬ ਮੰਡੀ ਬੋਰਡ ਵਿੱਚ ਬਤੌਰ ਡਾਇਰੈਕਟਰ ਨਾਲ਼ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਾਪਤ ਹੋਈ ਅਤੇ ਵੇਖਿਆ ਕਿ ਸਰਦਾਰ ਲਾਲ ਸਿੰਘ ਬਹੁਤ ਮਿਹਨਤੀ ਅਤੇ ਦੂਰਦਰਸ਼ੀ ਨੇਤਾ ਸਨ ।
ਜਿਹਨਾਂ ਨੇ ਲੰਮਾ ਸਮਾਂ ਪੰਜਾਬ ਦੀ ਸੇਵਾ ਕੀਤੀ । ਉਹਨਾਂ ਆਖਿਆ ਕਿ ਉਹਨਾਂ ਦੇ ਅਕਾਲ ਚਲਾਣੇ ਨਾਲ਼ ਪੰਜਾਬ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲ਼ਾ ਘਾਟਾ ਪਿਆ ਹੈ ਵਾਹਿਗੁਰੂ ਵਿੱਛੜੀ ਆਤਮਾ ਨੂੰ ਆਪਣੇ ਚਰਨ ਕਮਲਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ ।
Get all latest content delivered to your email a few times a month.