IMG-LOGO
ਹੋਮ ਰਾਸ਼ਟਰੀ: ਦਿੱਲੀ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ 'ਸਾਈਬਰ...

ਦਿੱਲੀ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ 'ਸਾਈਬਰ ਸਿਰਫਿਰਾ' ਮੈਸੂਰ ਤੋਂ ਕਾਬੂ, 1000 ਤੋਂ ਵੱਧ ਭੇਜੀਆਂ ਸਨ ਈ-ਮੇਲ

Admin User - Mar 30, 2026 11:07 AM
IMG

ਰਾਜਧਾਨੀ ਦਿੱਲੀ ਦੀਆਂ ਅਦਾਲਤਾਂ ਅਤੇ ਸਕੂਲਾਂ ਵਿੱਚ ਬੰਬ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾ ਕੇ ਦਹਿਸ਼ਤ ਪੈਦਾ ਕਰਨ ਵਾਲੇ ਮੁਲਜ਼ਮ ਨੂੰ ਦਿੱਲੀ ਪੁਲਿਸ ਨੇ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਕਰਨਾਟਕ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਮੈਸੂਰ ਦੇ ਵਰਿੰਦਾਵਨ ਲੇਆਉਟ ਵਿੱਚ ਛਾਪੇਮਾਰੀ ਕਰਕੇ 47 ਸਾਲਾ ਸ਼੍ਰੀਨਿਵਾਸ ਲੁਈਸ ਨੂੰ ਦਬੋਚ ਲਿਆ ਹੈ। ਮੁਲਜ਼ਮ 'ਤੇ ਦੋਸ਼ ਹੈ ਕਿ ਉਸ ਨੇ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਹਾਈ ਕੋਰਟ ਅਤੇ ਹੋਰ ਜ਼ਿਲ੍ਹਾ ਅਦਾਲਤਾਂ ਨੂੰ 1,000 ਤੋਂ ਵੱਧ ਧਮਕੀ ਭਰੀਆਂ ਈ-ਮੇਲਾਂ ਭੇਜੀਆਂ ਸਨ।


ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼੍ਰੀਨਿਵਾਸ ਕਾਫੀ ਪੜ੍ਹਿਆ-ਲਿਖਿਆ ਹੈ ਅਤੇ ਪੋਸਟ ਗ੍ਰੈਜੂਏਟ ਡਿਗਰੀ ਧਾਰਕ ਹੈ। ਇੱਥੋਂ ਤੱਕ ਕਿ ਉਸ ਨੇ ਕਾਨੂੰਨ (Law) ਦੀ ਪੜ੍ਹਾਈ ਵੀ ਸ਼ੁਰੂ ਕੀਤੀ ਸੀ, ਪਰ ਆਖਰੀ ਸਾਲ ਪੂਰਾ ਨਹੀਂ ਕਰ ਸਕਿਆ। ਫਿਲਹਾਲ ਉਹ ਬੇਰੁਜ਼ਗਾਰ ਸੀ ਅਤੇ ਆਪਣੀ ਸੇਵਾਮੁਕਤ ਅਧਿਆਪਕਾ ਮਾਂ ਨਾਲ ਰਹਿ ਰਿਹਾ ਸੀ। ਮੁੱਢਲੀ ਜਾਂਚ ਮੁਤਾਬਕ ਮੁਲਜ਼ਮ ਮਾਨਸਿਕ ਤੌਰ 'ਤੇ ਅਸਥਿਰ ਹੈ ਅਤੇ ਸ਼ਾਇਦ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਨਿਆਂਇਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।


ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਮੋਬਾਈਲ ਫ਼ੋਨ, ਲੈਪਟਾਪ ਅਤੇ ਹੋਰ ਕਈ ਇਲੈਕਟ੍ਰਾਨਿਕ ਉਪਕਰਣ ਬਰਾਮਦ ਕੀਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਡਿਵਾਈਸਾਂ ਦੀ ਫੋਰੈਂਸਿਕ ਜਾਂਚ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਸ਼੍ਰੀਨਿਵਾਸ ਨੂੰ ਅੱਜ ਦਿੱਲੀ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।


ਪੁਲਿਸ ਇਸ ਪਹਿਲੂ 'ਤੇ ਵੀ ਬਾਰੀਕੀ ਨਾਲ ਕੰਮ ਕਰ ਰਹੀ ਹੈ ਕਿ ਕੀ ਦਿੱਲੀ ਦੇ ਸੈਂਕੜੇ ਸਕੂਲਾਂ ਨੂੰ ਮਿਲੀਆਂ ਬੰਬ ਦੀਆਂ ਧਮਕੀਆਂ ਪਿੱਛੇ ਵੀ ਇਸੇ ਸ਼ਖਸ ਦਾ ਹੱਥ ਸੀ। ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਦਿੱਲੀ ਦੇ 500 ਤੋਂ ਵੱਧ ਸਕੂਲਾਂ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੀਆਂ ਝੂਠੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਕਾਰਨ ਜਨਤਾ ਅਤੇ ਪ੍ਰਸ਼ਾਸਨ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਸੀ। ਇਸ ਗ੍ਰਿਫ਼ਤਾਰੀ ਨੂੰ ਦਿੱਲੀ ਪੁਲਿਸ ਲਈ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.