IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ 'ਚ ਹੋਇਆ ਧਮਾਕਾ, ਜਾਨੀ ਨੁਕਸਾਨ...

ਅੰਮ੍ਰਿਤਸਰ ਦੇ ਥਾਣਾ ਭਿੰਡੀ ਸੈਦਾਂ 'ਚ ਹੋਇਆ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ

Admin User - Mar 30, 2026 04:26 PM
IMG

Amritsar ਦੇ ਭਿੰਡੀ ਸੈਦਾਂ ਪੁਲਿਸ ਥਾਣੇ ਵਿੱਚ ਬੀਤੀ ਰਾਤ ਇੱਕ ਸ਼ੱਕੀ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਰਾਤ ਦੇ ਸਮੇਂ ਇੱਕ ਤੇਜ਼ ਆਵਾਜ਼ ਸੁਣੀ ਗਈ, ਜਿਸ ਤੋਂ ਬਾਅਦ ਜਦੋਂ ਜਾਂਚ ਕੀਤੀ ਗਈ ਤਾਂ ਥਾਣੇ ਦੇ ਅੰਦਰ ਹਲਕਾ ਨੁਕਸਾਨ ਮਿਲਿਆ, ਪਰ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਡੀਐਸਪੀ ਨਾਗਰਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਇੱਕ ਛੋਟੇ ਪੱਧਰ ਦਾ ਧਮਾਕਾ ਸੀ ਅਤੇ ਇਸਦੀ ਅਸਲੀ ਵਜ੍ਹਾ ਪਤਾ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸਵੇਰੇ ਡਿਊਟੀ ‘ਤੇ ਪਹੁੰਚੇ ਕਰਮਚਾਰੀਆਂ ਨੇ ਥਾਣੇ ਦੇ ਅੰਦਰ ਨੁਕਸਾਨ ਦੇ ਨਿਸ਼ਾਨ ਵੇਖ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਸਥਾਨਕ ਲੋਕਾਂ ਮੁਤਾਬਕ, ਰਾਤ ਸਮੇਂ ਧਮਾਕੇ ਦੀ ਉੱਚੀ ਆਵਾਜ਼ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਥਾਣੇ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਵਧਾ ਦਿੱਤੀ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ।

ਸੂਤਰਾਂ ਦੇ ਹਵਾਲੇ ਨਾਲ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਥਾਣੇ ਦੇ ਅੰਦਰ ਕੋਈ ਵਿਸਫੋਟਕ ਵਸਤੂ ਸੁੱਟ ਕੇ ਫਰਾਰ ਹੋ ਗਏ। ਧਮਾਕੇ ਨਾਲ ਥਾਣੇ ਅੰਦਰ ਖੜ੍ਹੀਆਂ ਕੁਝ ਗੱਡੀਆਂ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਫਿਲਹਾਲ, ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਸ਼ੱਕੀ ਲੋਕਾਂ ਦੀ ਪਛਾਣ ਲਈ ਨੇੜਲੇ ਇਲਾਕਿਆਂ ਦੇ ਕੈਮਰਿਆਂ ਦੀ ਫੁਟੇਜ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.