IMG-LOGO
ਹੋਮ ਪੰਜਾਬ: ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ...

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ - ਡਾ. ਬਲਜੀਤ ਕੌਰ

Admin User - Mar 30, 2026 07:39 PM
IMG

ਚੰਡੀਗੜ੍ਹ, 30 ਮਾਰਚ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

 ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਂਗਣਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਮਹੱਤਵਪੂਰਨ ਸੇਵਾਵਾਂ ਦੇ ਰਹੇ ਹਨ, ਉੱਥੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਅਤੇ ਸਸ਼ਕਤੀਕਰਨ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਵਿਭਾਗ ਅਤੇ ਯੂਨੀਅਨਾਂ ਦਰਮਿਆਨ ਸਾਰਥਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ 'ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ, ਜਦਕਿ ਹੋਰ ਮਸਲਿਆਂ ਨੂੰ ਸਰਕਾਰ ਪੱਧਰ 'ਤੇ ਟੇਕ-ਅੱਪ ਕਰਕੇ ਜਲਦ ਹੱਲ ਕਰਨ ਲਈ ਯਤਨ ਕੀਤੇ ਜਾਣਗੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਕੇਂਦਰਿਤ ਪਹੁੰਚ ਨਾਲ ਕਲਿਆਣਕਾਰੀ ਵਰਗਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਦਿਵਿਆਂਗ ਵਿਅਕਤੀਆਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਭਲਾਈ ਲਈ ਹੋਰ ਠੋਸ ਕਦਮ ਚੁੱਕੇ ਜਾਣਗੇ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰਾਂ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.