ਤਾਜਾ ਖਬਰਾਂ
ਤਰਨਤਾਰਨ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਪਰਿਵਾਰ ਲਈ ਖੁਸ਼ੀਆਂ ਦਾ ਮਾਹੌਲ ਅਚਾਨਕ ਗ਼ਮ ਵਿੱਚ ਬਦਲ ਗਿਆ, ਜਦੋਂ ਉਨ੍ਹਾਂ ਦੇ ਘਰ ਵਿੱਚ ਵਿਆਹ ਲਈ ਰੱਖੇ ਕੀਮਤੀ ਗਹਿਣੇ ਚੋਰੀ ਹੋ ਗਏ। ਪਰਿਵਾਰ ਵੱਲੋਂ ਆਪਣੀ ਧੀ ਦੇ ਵਿਆਹ ਲਈ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਖਰੀਦ ਕੇ ਘਰ ਦੇ ਲੋਕਰ ਵਿੱਚ ਸੰਭਾਲ ਕੇ ਰੱਖਿਆ ਗਿਆ ਸੀ।
ਘਟਨਾ ਵਾਲੇ ਦਿਨ ਪਰਿਵਾਰ ਦੇ ਮੈਂਬਰ ਦਿਨ ਦੇ ਸਮੇਂ ਘਰ ਨੂੰ ਤਾਲਾ ਲਗਾ ਕੇ ਨੇੜਲੇ ਘਰ ਗਏ ਹੋਏ ਸਨ। ਇਸ ਦੌਰਾਨ ਇੱਕ ਨੌਜਵਾਨ ਨੇ ਮੌਕਾ ਦੇਖ ਕੇ ਘਰ ਵਿੱਚ ਦਾਖਲ ਹੋ ਕੇ ਲੋਕਰ ਦੇ ਤਾਲੇ ਤੋੜ ਦਿੱਤੇ ਅਤੇ ਸੋਨੇ ਦੇ ਗਹਿਣੇ, ਵਿਦੇਸ਼ੀ ਘੜੀਆਂ ਅਤੇ ਮੋਬਾਈਲ ਫੋਨ ਚੋਰੀ ਕਰ ਲਏ।
ਜਦੋਂ ਪਰਿਵਾਰ ਦੀ ਮਹਿਲਾ ਆਪਣੇ ਬੱਚਿਆਂ ਸਮੇਤ ਘਰ ਵਾਪਸ ਆਈ, ਤਾਂ ਉਸ ਨੇ ਚੋਰ ਨੂੰ ਘਰ ਅੰਦਰ ਦੇਖ ਲਿਆ। ਮਹਿਲਾ ਨੇ ਹਿੰਮਤ ਦਿਖਾਉਂਦੇ ਹੋਏ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਚੋਰ ਨੇ ਉਸਨੂੰ ਧੱਕਾ ਦੇ ਕੇ ਮੌਕੇ ਤੋਂ ਭੱਜਣ ਵਿੱਚ ਕਾਮਯਾਬੀ ਹਾਸਲ ਕਰ ਲਈ।
ਇਹ ਸਾਰੀ ਵਾਰਦਾਤ ਘਰ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ 'ਤੇ ਪੁਲਿਸ ਵੱਲੋਂ ਚੋਰ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੀੜਤ ਪਰਿਵਾਰ ਦੇ ਮੁਤਾਬਕ, ਚੋਰ ਕਰੀਬ 9 ਤੋਲੇ ਸੋਨੇ ਦੇ ਗਹਿਣੇ, ਮਹਿੰਗੀਆਂ ਵਿਦੇਸ਼ੀ ਘੜੀਆਂ ਅਤੇ ਮੋਬਾਈਲ ਫੋਨ ਚੋਰੀ ਕਰਕੇ ਲੈ ਗਿਆ।
ਇਸ ਸਬੰਧੀ ਡੀਐਸਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ CCTV ਫੁਟੇਜ ਦੇ ਆਧਾਰ 'ਤੇ ਚੋਰ ਦੀ ਤਲਾਸ਼ ਜਾਰੀ ਹੈ।
Get all latest content delivered to your email a few times a month.