IMG-LOGO
ਹੋਮ ਪੰਜਾਬ: ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ,...

ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀ

Admin User - Mar 31, 2026 11:09 AM
IMG

ਚੰਡੀਗੜ੍ਹ - ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ ਕੱਲ੍ਹ ਯਾਨੀ  1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਸਬੰਧੀ ਇੱਕ ਪ੍ਰੈੱਸ ਕਾਨਫਰੰਸ ਕੀਤੀ।

ਮੰਤਰੀ ਕਟਾਰੂਚੱਕ ਨੇ ਐਲਾਨ ਕੀਤਾ ਕਿ ਪੰਜਾਬ ‘ਚ ਕਣਕ ਦੀ ਖ਼ਰੀਦ ਕੱਲ੍ਹ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਪ੍ਰਕਿਰਿਆ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਸੂਬੇ ‘ਚ 34 ਲੱਖ 90 ਹਜ਼ਾਰ ਹੈਕਟੇਅਰ ‘ਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ 7 ਲੱਖ ਤੋਂ ਵੀ ਵੱਧ ਕਿਸਾਨਾਂ ਦੇ ਅਨਾਜ ਮੰਡੀਆਂ ‘ਚ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਬੁਨਿਆਦੀ ਢਾਂਚੇ ‘ਚ 1,897 ਸਥਾਈ ਮੰਡੀਆਂ* ਸ਼ਾਮਲ ਹਨ ਤੇ ਕੁੱਝ ਅਸਥਾਈ ਮੰਡੀਆਂ ਵੀ ਬਣਾਈਆਂ ਗਈਆਂ ਹਨ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.