IMG-LOGO
ਹੋਮ ਪੰਜਾਬ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 26 ਪ੍ਰਮੁੱਖ...

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ 26 ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ

Admin User - Mar 31, 2026 07:17 PM
IMG

ਮੋਹਾਲੀ, 31 ਮਾਰਚ – ਦਿਸ਼ਾ ਵੂਮੈਨ ਵੈਲਫੇਅਰ ਟਰਸਟ ਵੱਲੋਂ ਛੇਵੇਂ ਦਿਸ਼ਾ ਇੰਡੀਅਨ ਐਵਾਰਡਜ਼-2026 ਦਾ ਵੱਡੇ ਪੱਧਰ ‘ਤੇ ਆਯੋਜਨ ਮੋਹਾਲੀ ਵਿੱਚ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਟਰਸਟ ਦੀ ਪ੍ਰਧਾਨ ਸ੍ਰੀਮਤੀ ਹਰਦੀਪ ਕੌਰ ਨੇ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ 26 ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ।

ਸਮਾਗਮ ਵਿੱਚ ਗੈਸਟ ਆਫ ਆਨਰ ਵਜੋਂ ਸ੍ਰੀ ਅਵਿਨਾਸ਼ ਰਾਏ ਖੰਨਾ (ਸੀਨੀਅਰ ਬੀਜੇਪੀ ਨੇਤਾ), ਸਰਦਾਰ ਰਸ਼ਪਾਲ ਸਿੰਘ (ਵਿਜ਼ਨਰੀ ਲੀਡਰ), ਪਦਮ ਸ਼੍ਰੀ ਸਰਦਾਰ ਜਗਜੀਤ ਸਿੰਘ ਦਰਦੀ ਅਤੇ ਗਗਨਦੀਪ ਸਿੰਘ ਵਿਰਕ (ਡਾਇਰੈਕਟਰ, ਕਰੋਸਸਮਾਈਲ ਇਨਸ਼ੋਰੈਂਸ) ਨੇ ਸ਼ਿਰਕਤ ਕੀਤੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਿਰਫ਼ ਇਕ ਵਿਚਾਰ ਨਹੀਂ, ਸਗੋਂ ਸਮਾਜ ਦੀ ਤਰੱਕੀ ਦਾ ਮੂਲ ਆਧਾਰ ਹੈ। ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਆਤਮਨਿਰਭਰ ਬਣਦੀਆਂ ਹਨ, ਤਾਂ ਪਰਿਵਾਰ ਮਜ਼ਬੂਤ ਹੁੰਦੇ ਹਨ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਆਉਂਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਦਿਸ਼ਾ ਵੂਮੈਨ ਵੈਲਫੇਅਰ ਟਰਸਟ ਦੇ ਯਤਨਾਂ ਦੀ ਖਾਸ ਤੌਰ ‘ਤੇ ਸਰਾਹਨਾ ਕਰਦਿਆਂ ਕਿਹਾ ਕਿ ਇਹ ਸੰਸਥਾ ਕੇਵਲ ਸਨਮਾਨ ਦੇਣ ਤੱਕ ਸੀਮਿਤ ਨਹੀਂ, ਸਗੋਂ ਮਹਿਲਾਵਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਵੱਲ ਵੀ ਢੁੱਕਵੇਂ ਕਦਮ ਚੁੱਕ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਦਿਸ਼ਾ ਟਰਸਟ ਵੱਲੋਂ ਕਈ ਕੁੜੀਆਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੇ ਜੀਵਨ ਵਿੱਚ ਨਵਾਂ ਵਿਸ਼ਵਾਸ ਪੈਦਾ ਕੀਤਾ ਗਿਆ ਹੈ, ਜੋ ਕਿ ਮਹਿਲਾ ਸਸ਼ਕਤੀਕਰਨ ਦੀ ਸਚੀ ਮਿਸਾਲ ਹੈ। ਉਨ੍ਹਾਂ ਅਨੁਸਾਰ ਅਜਿਹੇ ਯਤਨ ਸਮਾਜ ਵਿੱਚ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਬਣਦੇ ਹਨ।

ਐਵਾਰਡ ਪ੍ਰਾਪਤ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਵਿੱਚ ਪ੍ਰਸਿੱਧ ਫਿਲਮੀ ਅਦਾਕਾਰਾ ਸਾਵਨ ਰੂਪਾਵਲੀ, ਮਨਦੀਪ ਕੌਰ ਟਾਂਗਰਾ, ਸਾਜ ਸਿਨੇ ਪ੍ਰੋਡਕਸ਼ਨ ਦੇ ਡਾਇਰੈਕਟਰ ਅੰਗਦ ਸਚਦੇਵਾ, ਵਾਈਬੀਟੀਸੀ ਦੇ ਡਾਇਰੈਕਟਰ ਕਪਿਲ ਸ਼ਰਮਾ, ਸੀਜੀਸੀ ਯੂਨੀਵਰਸਿਟੀ (ਨਾਰਥ ਇੰਡੀਆ ਦੀ ਬਿਹਤਰੀਨ ਯੂਨੀਵਰਸਿਟੀ), ਡਾ. ਇੰਦਰਪ੍ਰੀਤ ਕੌਰ ਦਰਦੀ, ਡਾ. ਜਸਵਿੰਦਰ ਕੌਰ ਦਰਦੀ, ਨਿਮੀ ਸਿੰਘ, ਵਰਦਾਨ ਆਯੁਰਵੇਦਾ ਦੇ ਮੈਨੇਜਿੰਗ ਡਾਇਰੈਕਟਰ ਸੁਭਾਸ਼ ਗੋਇਲ ਅਤੇ ਲਕਸ਼ਮਣ ਸਿੰਘ ਮਲੂਕਾ ਦੇ ਨਾਮ ਖਾਸ ਤੌਰ ‘ਤੇ ਜ਼ਿਕਰਯੋਗ ਹਨ।

ਪ੍ਰੋਗਰਾਮ ਦੇ ਅਖੀਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਿਸ਼ਾ ਵੂਮੈਨ ਵੈਲਫੇਅਰ ਟਰਸਟ ਦੀ ਪ੍ਰਧਾਨ ਸ੍ਰੀਮਤੀ ਹਰਦੀਪ ਕੌਰ ਨੇ ਕਿਹਾ ਕਿ ਇਸ ਸਮਾਗਮ ਦੀ ਸਫਲਤਾ ਦਾ ਸਾਰਾ ਸਿਹਰਾ ਉਨ੍ਹਾਂ ਦੀ ਸਮਰਪਿਤ ਟੀਮ ਨੂੰ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਟੀਮ ਦੇ ਮੈਂਬਰਾਂ ਨੇ ਮਹਿਜ਼ ਇੱਕ ਦਿਨ ਦੇ ਅੰਦਰ ਹੀ ਪੂਰੀ ਲਗਨ ਅਤੇ ਮੇਹਨਤ ਨਾਲ ਕੰਮ ਕਰਦੇ ਹੋਏ 100 ਪ੍ਰਤੀਸ਼ਤ ਯੋਗਦਾਨ ਪਾਇਆ, ਜਿਸ ਕਰਕੇ ਇਹ ਪ੍ਰੋਗਰਾਮ ਕਾਮਯਾਬੀ ਨਾਲ ਸੰਪੰਨ ਹੋ ਸਕਿਆ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.