IMG-LOGO
ਹੋਮ ਪੰਜਾਬ: ਥਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਦਰਦਨਾਕ ਮੌਤ, ਡਰਾਈਵਰ...

ਥਾਰ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਦਰਦਨਾਕ ਮੌਤ, ਡਰਾਈਵਰ ਮੌਕੇ ਤੋਂ ਫਰਾਰ

Admin User - Mar 31, 2026 07:48 PM
IMG

ਪਿੰਡ ਮੰਨਣ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰਜ ਸਿੰਘ ਫੌਜੀ (ਉਮਰ 60 ਸਾਲ), ਪੁੱਤਰ ਸੁਰਜੀਤ ਸਿੰਘ, ਵਾਸੀ ਪਿੰਡ ਮੰਨਣ, ਆਪਣੀ ਐਕਟਿਵਾ (ਨੰਬਰ ਪੀ.ਬੀ. 46 ਵਾਈ 0718) ’ਤੇ ਝਬਾਲ ਵੱਲ ਘਰੇਲੂ ਸਿਲੰਡਰ ਲੈਣ ਲਈ ਜਾ ਰਹੇ ਸਨ।

ਜਦੋਂ ਉਹ ਮੰਨਣ ਟੋਲ ਪਲਾਜ਼ਾ ਦੇ ਨੇੜੇ ਪਹੁੰਚੇ, ਤਦ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ (ਨੰਬਰ ਸੀ.ਐਚ. 01 ਸੀ ਸੀ 1014) ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਥਾਰ ਗੱਡੀ ਦਾ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਥਾਣਾ ਝਬਾਲ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਤਲਾਸ਼ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.