IMG-LOGO
ਹੋਮ ਪੰਜਾਬ: ਐੱਚ. ਐੱਸ. ਫੂਲਕਾ ਭਾਜਪਾ 'ਚ ਸ਼ਾਮਲ, ਹਰਦੀਪ ਸਿੰਘ ਪੁਰੀ ਅਤੇ...

ਐੱਚ. ਐੱਸ. ਫੂਲਕਾ ਭਾਜਪਾ 'ਚ ਸ਼ਾਮਲ, ਹਰਦੀਪ ਸਿੰਘ ਪੁਰੀ ਅਤੇ ਸੁਨੀਲ ਜਾਖੜ ਨੇ ਕੀਤਾ ਨਿੱਘਾ ਸਵਾਗਤ

Admin User - Apr 01, 2026 07:13 PM
IMG

ਸਾਬਕਾ ਵਿਧਾਇਕ ਅਤੇ ਪ੍ਰਸਿੱਧ ਕਾਨੂੰਨਦਾਨ ਐਡਵੋਕੇਟ ਐਚ.ਐਸ. ਫੂਲਕਾ ਬੁੱਧਵਾਰ ਨੂੰ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਅਧਿਕਾਰਿਕ ਤੌਰ ‘ਤੇ ਸ਼ਾਮਲ ਹੋ ਗਏ। ਇਸ ਮੌਕੇ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਨੇਤਾ ਤਰੁਣ ਚੁੱਘ ਮੌਜੂਦ ਰਹੇ, ਜਿਨ੍ਹਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਧਿਆਨਯੋਗ ਹੈ ਕਿ ਫੂਲਕਾ 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਵੀ ਕੰਮ ਕਰ ਚੁੱਕੇ ਹਨ। ਹਾਲਾਂਕਿ, ਕੁਝ ਸਮੇਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਭਾਜਪਾ ਵਿੱਚ ਸ਼ਾਮਲ ਹੋਣ ਦੌਰਾਨ ਉਨ੍ਹਾਂ ਨੇ 1984 ਦੇ ਸਿੱਖ ਦੰਗਿਆਂ ਦਾ ਮਸਲਾ ਚੁੱਕਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਭਾਜਪਾ ਨੇ ਇਨਸਾਫ ਲਈ ਅਹਿਮ ਭੂਮਿਕਾ ਨਿਭਾਈ ਹੈ, ਜਿਸ ਕਰਕੇ ਉਹ ਇਸ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਹੋਏ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.