IMG-LOGO
ਹੋਮ ਪੰਜਾਬ: ਮਜੀਠਾ ਦੇ ਪਿੰਡ ਸਿਆਲਕਾ 'ਚ ਅੱਧੀ ਰਾਤ ਨੂੰ ਗੁੰਡਾਗਰਦੀ, ਅਣਪਛਾਤਿਆਂ...

ਮਜੀਠਾ ਦੇ ਪਿੰਡ ਸਿਆਲਕਾ 'ਚ ਅੱਧੀ ਰਾਤ ਨੂੰ ਗੁੰਡਾਗਰਦੀ, ਅਣਪਛਾਤਿਆਂ ਵੱਲੋਂ ਘਰ 'ਤੇ ਅੰਨ੍ਹੇਵਾਹ ਫਾਇਰਿੰਗ

Admin User - Apr 02, 2026 10:28 AM
IMG

ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਸਿਆਲਕਾ ਵਿੱਚ ਮੰਗਲਵਾਰ ਦੇਰ ਰਾਤ ਉਸ ਵੇਲੇ ਦਹਿਸ਼ਤ ਫ਼ੈਲ ਗਈ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਰਿਹਾਇਸ਼ੀ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਵਾਰਦਾਤ ਦੀ ਸਾਰੀ ਘਟਨਾ ਸੀਸੀਟੀਵੀ (CCTV) ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਗੋਲੀਆਂ ਚੱਲਣ ਦੀਆਂ ਭਿਆਨਕ ਆਵਾਜ਼ਾਂ ਸਾਫ਼ ਸੁਣਾਈ ਦੇ ਰਹੀਆਂ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਘਰ ਦੇ ਮੁੱਖ ਗੇਟ 'ਤੇ ਕਰੀਬ 9 ਤੋਂ 10 ਗੋਲੀਆਂ ਚਲਾਈਆਂ। ਗਨੀਮਤ ਇਹ ਰਹੀ ਕਿ ਪਰਿਵਾਰਕ ਮੈਂਬਰ ਘਰ ਦੇ ਅੰਦਰ ਸਨ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਵੇਰੇ ਜਾਂਚ ਦੌਰਾਨ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਅਤੇ ਮੌਕੇ ਤੋਂ ਖਾਲੀ ਖੋਲ ਵੀ ਬਰਾਮਦ ਹੋਏ ਹਨ। ਪੀੜਤ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ, ਪਰ ਇਸ ਅਚਾਨਕ ਹੋਏ ਹਮਲੇ ਨੇ ਪੂਰੇ ਪਰਿਵਾਰ ਨੂੰ ਸਹਿਮ ਵਿੱਚ ਪਾ ਦਿੱਤਾ ਹੈ।


ਇਸ ਘਟਨਾ ਦੀ ਵੀਡੀਓ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮਜੀਠੀਆ ਨੇ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ, ਤਾਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣਾ ਲਾਜ਼ਮੀ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਥਾਣੇ ਦੇ ਐਸ.ਐਚ.ਓ. (SHO) ਅਵਤਾਰ ਸਿੰਘ ਪੁਲਿਸ ਫੋਰਸ ਸਮੇਤ ਪਿੰਡ ਸਿਆਲਕਾ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਐਸ.ਐਚ.ਓ. ਨੇ ਦਾਅਵਾ ਕੀਤਾ ਹੈ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਪਹਿਲੂਆਂ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.