IMG-LOGO
ਹੋਮ ਚੰਡੀਗੜ੍ਹ: ਖਰੜ 'ਚ ਖ਼ੂਨੀ ਖੇਡ: ਚੰਡੀਗੜ੍ਹ ਯੂਨੀਵਰਸਿਟੀ ਦੇ ਲਾਅ ਵਿਦਿਆਰਥੀ ਦਾ...

ਖਰੜ 'ਚ ਖ਼ੂਨੀ ਖੇਡ: ਚੰਡੀਗੜ੍ਹ ਯੂਨੀਵਰਸਿਟੀ ਦੇ ਲਾਅ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

Admin User - Apr 02, 2026 10:47 AM
IMG

ਖਰੜ ਵਿੱਚ ਗੁੰਡਾਗਰਦੀ ਅਤੇ ਹਿੰਸਾ ਦੀ ਇੱਕ ਅਤਿ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਾਨੂੰਨ (LLB) ਦੀ ਪੜ੍ਹਾਈ ਕਰ ਰਹੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇੱਕ ਮਹਿਲਾ ਸਮੇਤ ਚਾਰ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ (22) ਵਜੋਂ ਹੋਈ ਹੈ, ਜੋ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਸੀ। ਅਮਨ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਐਲ.ਐਲ.ਬੀ. ਦੀ ਪੜ੍ਹਾਈ ਕਰ ਰਿਹਾ ਸੀ ਅਤੇ ਆਪਣਾ ਭਵਿੱਖ ਬਣਾਉਣ ਲਈ ਖਰੜ ਇਲਾਕੇ ਵਿੱਚ ਰਹਿ ਰਿਹਾ ਸੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.