ਤਾਜਾ ਖਬਰਾਂ
ਚੰਡੀਗੜ:- ਬੀਤੇ ਕੱਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੁੱਖ ਦਫਤਰ 37 ਸੈਕਟਰ ਚੰਡੀਗੜ੍ਹ ਦੇ ਬਾਹਰ ਗਰਨੇਡ ਸੁੱਟਣ ਦੇ ਮਾਮਲੇ ਚ ਪੁਲਿਸ ਵੱਲੋਂ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਕਰਨ ਦੀ ਸੂਚਨਾ ਮਿਲੀ ਹੈ।।
ਸੋਤਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਛਾਪਾ ਮਾਰ ਕੇ ਮੋਰਿੰਡਾ ਦੇ ਨੇੜਲੇ ਇਲਾਕੇ ਦੇ ਰਹਿਣ ਵਾਲੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ , ਜਿਨਾਂ ਦੀ ਪਛਾਣ ਗੁਰਤੇਜ ਸਿੰਘ ਤੇ ਅਮਨ ਵਜੋਂ ਹੋਈ ਹੈ । ਪੁਲਿਸ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ।
Get all latest content delivered to your email a few times a month.