ਤਾਜਾ ਖਬਰਾਂ
ਲਹਿਰਾਗਾਗਾ ਵਿੱਚ ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਮੌਕੇ ਚਲ ਰਹੀ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਕੈਬਨਿਟ ਮੰਤਰੀ Barinder Kumar Goyal ਵੱਲੋਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵਿਕਾਸਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਤਬਦੀਲੀ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਵਜੋਂ ਸਾਹਮਣੇ ਆਏ ਹਨ।
ਉਨ੍ਹਾਂ ਨੇ ਖਾਸ ਤੌਰ ‘ਤੇ ਕਿਸਾਨੀ ਅਤੇ ਸਿੰਚਾਈ ਖੇਤਰ ਵਿੱਚ ਆਏ ਬਦਲਾਅ ਉਤੇ ਰੌਸ਼ਨੀ ਪਾਈ, ਜਿੱਥੇ ਪਹਿਲੀ ਵਾਰ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਵੱਡੀ ਗਿਣਤੀ ਵਿੱਚ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ। ਸਿੰਚਾਈ ਦੇ ਅੰਕੜਿਆਂ ਵਿੱਚ ਵੱਡਾ ਸੁਧਾਰ ਦਰਜ ਕਰਦਿਆਂ ਨਹਿਰੀ ਸਿੰਚਾਈ ਦਾ ਹਿੱਸਾ ਕਾਫ਼ੀ ਵਧਿਆ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਬਚਤ ਹੋ ਰਹੀ ਹੈ। ਇਸ ਤੋਂ ਇਲਾਵਾ, ਮੁਫ਼ਤ ਬਿਜਲੀ, ਮਾਵਾਂ-ਧੀਆਂ ਲਈ ਆਰਥਿਕ ਸਹਾਇਤਾ ਅਤੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਵਰਗੀਆਂ ਯੋਜਨਾਵਾਂ ਨੂੰ ਲੋਕ-ਹਿਤ ਵਿੱਚ ਅਹਿਮ ਕਦਮ ਦੱਸਿਆ ਗਿਆ।
ਇਸ ਮੌਕੇ ਗੋਇਲ ਨੇ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ, ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਆਮ ਆਦਮੀ ਕਲੀਨਿਕ, ਨਸ਼ਿਆਂ ਵਿਰੁੱਧ ਮੁਹਿੰਮ ਅਤੇ ਸੜਕਾਂ ਦੇ ਨਵੀਨੀਕਰਨ ਵਰਗੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਨਾਲ ਹੀ, ਸ਼ਹੀਦਾਂ ਦੇ ਪਰਿਵਾਰਾਂ ਲਈ ਵਧਾਈ ਗਈ ਮਦਦ ਰਾਸ਼ੀ, ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਸਟੇਡੀਅਮ ਬਣਾਉਣ ਨੂੰ ਵੀ ਸਰਕਾਰ ਦੇ ਵੱਡੇ ਉਪਰਾਲੇ ਵਜੋਂ ਦਰਸਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਹਾਜ਼ਰੀ ਲਗਵਾਈ ਅਤੇ ਸਰਕਾਰ ਦੀਆਂ ਨੀਤੀਆਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ।
Get all latest content delivered to your email a few times a month.