ਤਾਜਾ ਖਬਰਾਂ
Navjot Singh Sidhu ਇਕ ਵਾਰ ਫਿਰ Amritsar ਦੇ ਮਸ਼ਹੂਰ Giani Tea Stall ‘ਤੇ ਨਜ਼ਰ ਆਏ, ਜਿੱਥੇ ਉਨ੍ਹਾਂ ਨੇ ਆਪਣੇ ਨੇੜਲੇ ਦੋਸਤਾਂ ਨਾਲ ਚਾਹ ਦਾ ਆਨੰਦ ਮਾਣਿਆ। ਸਿੱਧੂ ਦੇ ਅਚਾਨਕ ਪਹੁੰਚਣ ਨਾਲ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਅਤੇ ਉਨ੍ਹਾਂ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਕਈ ਪ੍ਰਸ਼ੰਸਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਤਸਵੀਰਾਂ ਵੀ ਖਿੱਚਵਾਈਆਂ।
ਇਸ ਦੌਰਾਨ ਮੀਡੀਆ ਵੱਲੋਂ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਿੱਧੂ ਨੇ ਕਿਸੇ ਵੀ ਰਾਜਨੀਤਿਕ ਜਾਂ ਨਿੱਜੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਬਿਨਾਂ ਕੁਝ ਕਹੇ ਹੀ ਉਥੋਂ ਰਵਾਨਾ ਹੋ ਗਏ। ਜ਼ਿਕਰਯੋਗ ਹੈ ਕਿ ਸਿੱਧੂ ਪਹਿਲਾਂ ਵੀ ਕਈ ਵਾਰ ਇਸ ਟੀ ਸਟਾਲ ‘ਤੇ ਸਵੇਰੇ ਦੇ ਸਮੇਂ ਚਾਹ ਪੀਣ ਲਈ ਆਉਂਦੇ ਰਹੇ ਹਨ।
ਦੂਜੇ ਪਾਸੇ, ਪੰਜਾਬ ਦੀ ਸਿਆਸਤ ਵਿੱਚ ਚਰਚਾ ਜਾਰੀ ਹੈ ਕਿ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਸਿੱਧੂ ਆਪਣੀ ਨਵੀਂ ਰਾਜਨੀਤਿਕ ਦਿਸ਼ਾ ਕੀ ਚੁਣਣਗੇ। ਉਨ੍ਹਾਂ ਦੀ ਪਤਨੀ Navjot Kaur Sidhu ਨੂੰ ਕਾਂਗਰਸ ਪਾਰਟੀ ਵੱਲੋਂ ਅਨੁਸ਼ਾਸਨਹੀਨਤਾ ਦੇ ਦੋਸ਼ਾਂ ਹੇਠ ਪਾਰਟੀ ਤੋਂ ਬਾਹਰ ਕੀਤਾ ਜਾ ਚੁੱਕਾ ਹੈ, ਜਿਸ ਨਾਲ ਇਹ ਅਟਕਲਾਂ ਹੋਰ ਵੀ ਤੇਜ਼ ਹੋ ਗਈਆਂ ਹਨ ਕਿ ਸਿੱਧੂ ਨਵੀਂ ਪਾਰਟੀ ਬਣਾਉਣਗੇ ਜਾਂ ਕਿਸੇ ਹੋਰ ਰਵਾਇਤੀ ਪਾਰਟੀ ਨਾਲ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।
Get all latest content delivered to your email a few times a month.