ਤਾਜਾ ਖਬਰਾਂ
ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ Manish Tewari ਨੇ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸੈਕਟਰ 32 ਸਥਿਤ ਐੱਸ ਡੀ ਕਾਲਜ ਵਿੱਚ ਨਵੀਂ ਤਿਆਰ ਕੀਤੀ ਗਈ ਆਧੁਨਿਕ ਕੰਪਿਊਟਰ ਲੈਬ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ। ਇਹ ਲੈਬ ਸੰਸਦ ਮੈਂਬਰ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਵਿੱਚ ਵੱਡੀ ਸਹੂਲਤ ਮਿਲੇਗੀ।
ਇਸ ਮੌਕੇ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਉੱਚ ਗੁਣਵੱਤਾ ਵਾਲੀ ਸਿੱਖਿਆ ਹਰ ਵਿਅਕਤੀ ਦਾ ਅਧਿਕਾਰ ਹੈ ਅਤੇ ਇੱਕ ਸਿੱਖਿਆ ਪ੍ਰਾਪਤ ਸਮਾਜ ਹੀ ਦੇਸ਼ ਦੀ ਤਰੱਕੀ ਦਾ ਆਧਾਰ ਬਣਦਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਸਮੇਂ-ਸਮੇਂ ‘ਤੇ ਸਿੱਖਿਆ ਸੰਸਥਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਫੰਡ ਮੁਹੱਈਆ ਕਰਵਾਉਂਦੇ ਰਹਿੰਦੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਭਵਿੱਖ ਲਈ ਤਿਆਰ ਕੀਤਾ ਜਾ ਸਕੇ।
ਕਾਲਜ ਪ੍ਰਬੰਧਕਾਂ ਨੇ ਇਸ ਯੋਗਦਾਨ ਲਈ ਸੰਸਦ ਮੈਂਬਰ ਦਾ ਧੰਨਵਾਦ ਕੀਤਾ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਅਜੇ ਸ਼ਰਮਾ ਨੇ ਸੰਸਥਾ ਵਿੱਚ ਚੱਲ ਰਹੇ ਖੋਜ ਪ੍ਰੋਜੈਕਟਾਂ ਅਤੇ ਅਕਾਦਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਵਿੱਚ ਕਾਲਜ ਸੋਸਾਇਟੀ ਦੇ ਮੈਂਬਰ ਜਤਿੰਦਰ ਭਾਟੀਆ, ਡਾ. ਪੀ.ਕੇ. ਬਜਾਜ, ਡਾ. ਐਸ.ਕੇ. ਸ਼ਰਮਾ ਅਤੇ ਡਾ. ਐਸ.ਸੀ. ਵੈਦਿਆ ਸਮੇਤ ਹੋਰ ਮਾਣਯੋਗ ਹਸਤੀਆਂ ਵੀ ਮੌਜੂਦ ਰਹੀਆਂ।
Get all latest content delivered to your email a few times a month.