ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਕੰਢੀ ਇਲਾਕੇ ਦੇ ਵਿਕਾਸ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਜੇ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਖੇਤਰ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਬਿਜਲੀ ਅਤੇ ਟੈਕਸ ਸਬਸਿਡੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਨੇ ਕੰਢੀ ਏਰੀਆ ਡਿਵੈਲਪਮੈਂਟ ਮੰਤਰਾਲਾ ਬਣਾਉਣ ਦੀ ਗੱਲ ਵੀ ਕਹੀ, ਜੋ ਖੇਤਰ ਦੇ ਸਮੁੱਚੇ ਵਿਕਾਸ ‘ਤੇ ਧਿਆਨ ਦੇਵੇਗਾ। ਇਸਦੇ ਨਾਲ ਹੀ ਪਠਾਨਕੋਟ ਤੋਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਹਾਈਵੇ ਬਣਾਉਣ ਦਾ ਵਾਅਦਾ ਕੀਤਾ ਗਿਆ। ਬਾਦਲ ਨੇ ਕਿਸਾਨਾਂ ਲਈ ਸਰਕਾਰੀ ਟਿਊਬਵੈੱਲ, ਤੁਪਕਾ ਸਿੰਚਾਈ ਅਤੇ ਜ਼ਮੀਨਦੋਜ਼ ਪਾਈਪਾਂ ਵਰਗੀਆਂ ਸਹੂਲਤਾਂ ਦੇਣ ਦੀ ਗੱਲ ਕੀਤੀ।
ਉਨ੍ਹਾਂ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ Bhagwant Mann ਅਤੇ Arvind Kejriwal ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ ਖਰਾਬ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਘੱਟ ਹੋ ਰਿਹਾ ਹੈ ਅਤੇ ਗੈਂਗਸਟਰ ਰਾਜ ਕਾਰਨ ਉਦਯੋਗਪਤੀ ਡਰ ਰਹੇ ਹਨ। ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਆਉਣ ‘ਤੇ 75% ਨੌਕਰੀਆਂ ਪੰਜਾਬੀਆਂ ਲਈ ਯਕੀਨੀ ਬਣਾਈਆਂ ਜਾਣਗੀਆਂ।
ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨਾਂ ਲਈ ਵਿਆਜ਼-ਮੁਕਤ 10 ਲੱਖ ਰੁਪਏ ਦਾ ਕਰਜ਼ਾ, ਹਰ ਜ਼ਿਲ੍ਹੇ ਵਿੱਚ ਸਕਿੱਲ ਯੂਨੀਵਰਸਿਟੀ ਸੈਂਟਰ, ਮੈਡੀਕਲ ਅਤੇ ਵੈਟਨਰੀ ਕਾਲਜ ਖੋਲ੍ਹਣ, ਬੁਢਾਪਾ ਪੈਨਸ਼ਨ 3100 ਰੁਪਏ ਕਰਨ ਅਤੇ ਡੇਅਰੀ ਕਾਰੋਬਾਰ ‘ਤੇ 75% ਸਬਸਿਡੀ ਦੇਣ ਵਰਗੇ ਵੱਡੇ ਵਾਅਦੇ ਵੀ ਕੀਤੇ।
Get all latest content delivered to your email a few times a month.