ਤਾਜਾ ਖਬਰਾਂ
ਚੰਡੀਗੜ੍ਹ - ਪੰਜਾਬ ਸਰਕਾਰ ਨੇ ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਯੋਜਨਾ ਦੇ ਤਹਿਤ, ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਇਸ ਯੋਜਨਾ ਦਾ ਐਲਾਨ 8 ਮਾਰਚ ਨੂੰ ਬਜਟ ਵਿੱਚ ਕੀਤਾ ਗਿਆ ਸੀ। ਆਧਾਰ ਕਾਰਡ ਅਤੇ ਪੰਜਾਬ ਦਾ ਵੋਟਰ ਆਈਡੀ ਕਾਰਡ ਜ਼ਰੂਰੀ ਹੈ। ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
Get all latest content delivered to your email a few times a month.