IMG-LOGO
ਹੋਮ ਪੰਜਾਬ: ਯੂਪੀ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਯੂਪੀ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

Admin User - Apr 04, 2026 03:46 PM
IMG

ਅੱਜ ਯੂਨੀਅਨ ਟੇਰੀਟਰੀ ਅਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਆਪਣੇ ਪਰਿਵਾਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਤੋਂ ਬਾਅਦ, ਸ. ਬਲਦੇਵ ਸਿੰਘ ਔਲਖ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਬਲਦੇਵ ਸਿੰਘ ਗੁਰੂ ਘਰ ਪ੍ਰਤੀ ਗਹਿਰਾ ਸਤਿਕਾਰ ਰੱਖਦੇ ਹਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮੌਕੇ ਆਸਾਮ ਤੋਂ ਆਏ ਨਗਰ ਕੀਰਤਨ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਵੱਲੋਂ ਯੂਪੀ ਵਿਚ ਭਰਵਾਂ ਸਵਾਗਤ ਕੀਤਾ ਗਿਆ ਸੀ।

ਉਨ੍ਹਾਂ ਨੇ ਨਗਰ ਕੀਰਤਨ ਦੌਰਾਨ ਆਪਣੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਜਿੰਮੇਵਾਰੀ ਨਾਲ ਸੇਵਾਵਾਂ ਨਿਭਾਈਆਂ। ਐਡਵੋਕੇਟ ਧਾਮੀ ਨੇ ਸ. ਬਲਦੇਵ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਸਹਿਯੋਗ ਮਿਲੇ। ਮੰਤਰੀ ਨੇ ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਨੁੱਖਤਾ ਲਈ ਇੱਕ ਸਰਬਸਾਂਝਾ ਕੇਂਦਰ ਹੈ ਅਤੇ ਇਸ ਪਾਵਨ ਸਥਾਨ ਦੇ ਦਰਸ਼ਨ ਕਰਕੇ ਉਹ ਆਪਣੇ ਆਪ ਨੂੰ ਅਤਿ ਭਾਗਿਆਸ਼ਾਲੀ ਮਹਿਸੂਸ ਕਰਦੇ ਹਨ।

ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਸ. ਸਰਬਜੀਤ ਸਿੰਘ ਢੋਟੀਆਂ ਅਤੇ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.