ਤਾਜਾ ਖਬਰਾਂ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦਾ ਪੂਰਾ ਲਾਭ ਲੈਣ ਲਈ ਜਲਦ ਤੋਂ ਜਲਦ ਆਪਣੇ ਸਿਹਤ ਕਾਰਡ ਬਣਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪਟਿਆਲਾ ਦਿਹਾਤੀ ਵਿੱਚ ਹੋਈ ਇਕ ਸਮੀਖਿਆ ਬੈਠਕ ਦੌਰਾਨ ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਕਾਰਡ ਬਣਵਾਕੇ ਲੋਕਾਂ ਲਈ ਉਦਾਹਰਨ ਬਣਨ ਲਈ ਕਿਹਾ।
ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਅਧਿਆਪਕ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਯੋਜਨਾ ਨਾਲ ਜੋੜਣ। ਇਸ ਦੇ ਨਾਲ ਹੀ ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਜਾਣਕਾਰੀ ਫੈਲਾਉਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ./ਐਸ.ਟੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਬੈਠਕ ਵਿੱਚ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ, ਜਿਸ ਵਿੱਚ ਸਕੂਲਾਂ ਦੀਆਂ ਸਹੂਲਤਾਂ, ਪੀਣ ਵਾਲਾ ਸਾਫ਼ ਪਾਣੀ, ਛੱਪੜਾਂ ਦੀ ਸਫਾਈ, ਅਤੇ ਡਰੇਨੇਜ ਪ੍ਰਬੰਧਾਂ ਨੂੰ ਸੁਧਾਰਨ ‘ਤੇ ਖਾਸ ਧਿਆਨ ਦਿੱਤਾ ਗਿਆ। ਮਾਨਸੂਨ ਤੋਂ ਪਹਿਲਾਂ ਨਦੀਆਂ ਦੀ ਸਫਾਈ ਅਤੇ ਡੂੰਘਾਈ ਵਧਾਉਣ ਲਈ ਵੀ ਸੰਬੰਧਿਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ, ਤਾਂ ਜੋ ਹੜ੍ਹਾਂ ਤੋਂ ਬਚਾਅ ਕੀਤਾ ਜਾ ਸਕੇ।
Get all latest content delivered to your email a few times a month.