IMG-LOGO
ਹੋਮ ਪੰਜਾਬ: ਲੁਧਿਆਣਾ ਵਿੱਚ ਅੰਨ੍ਹੇ ਕਤਲ ਮਾਮਲੇ ਦਾ ਪਰਦਾਫਾਸ਼, 5 ਦਿਨਾਂ 'ਚ...

ਲੁਧਿਆਣਾ ਵਿੱਚ ਅੰਨ੍ਹੇ ਕਤਲ ਮਾਮਲੇ ਦਾ ਪਰਦਾਫਾਸ਼, 5 ਦਿਨਾਂ 'ਚ 6 ਮੁਲਜ਼ਮ ਕਾਬੂ

Admin User - Apr 04, 2026 05:00 PM
IMG

ਕਮਿਸ਼ਨਰਟ ਪੁਲਿਸ ਲੁਧਿਆਣਾ ਵੱਲੋਂ ਇੱਕ ਅੰਨ੍ਹੇ ਕਤਲ ਦੇ ਮਾਮਲੇ ਨੂੰ ਸਫਲਤਾਪੂਰਵਕ ਸੁਲਝਾਇਆ ਗਿਆ ਹੈ। 29 ਮਾਰਚ 2026 ਨੂੰ ਵਾਪਰੇ ਇਸ ਕਤਲ ਕਾਂਡ ਵਿੱਚ ਪੁਲਿਸ ਨੇ ਤੇਜ਼ੀ ਅਤੇ ਸੁਝਬੂਝ ਨਾਲ ਕਾਰਵਾਈ ਕਰਦਿਆਂ ਕੇਵਲ 5 ਦਿਨਾਂ ਦੇ ਅੰਦਰ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਮਾਮਲਾ ਪਿੰਡ ਹਥਿਆਰਾ ਦੇ ਇਕ ਨੌਜਵਾਨ ਦੇ ਕਤਲ ਨਾਲ ਜੁੜਿਆ ਹੋਇਆ ਸੀ, ਜਿਸ ਵਿੱਚ ਸ਼ੁਰੂਆਤੀ ਜਾਂਚ ਦੌਰਾਨ ਕੋਈ ਵੱਡਾ ਸਬੂਤ ਹੱਥ ਨਹੀਂ ਲੱਗਿਆ ਸੀ।

ਪੁਲਿਸ ਟੀਮ ਨੇ ਤਕਨੀਕੀ ਸਹਾਇਤਾ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ, ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਕਤਲ ਪੁਰਾਣੀ ਰੰਜਿਸ਼ ਅਤੇ ਨਿੱਜੀ ਵਿਵਾਦ ਕਾਰਨ ਕੀਤਾ ਗਿਆ ਸੀ। ਜਾਂਚ ਦੌਰਾਨ ਘਟਨਾ ਵਿੱਚ ਵਰਤੀ ਗਈ ਸਪਲੈਂਡਰ ਮੋਟਰਸਾਈਕਲ (PB 43 G 9601) ਵੀ ਬਰਾਮਦ ਕੀਤੀ ਗਈ।

ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਪੁਲਿਸ ਨੇ ਮੁੱਖ ਸਾਜ਼ਿਸ਼ਕਾਰ ਸਮੇਤ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ। ਇਸ ਤੇਜ਼ ਕਾਰਵਾਈ ਨਾਲ ਨਾ ਸਿਰਫ਼ ਮਾਮਲੇ ਦੀ ਗੁੱਥੀ ਸੁਲਝੀ ਹੈ, ਸਗੋਂ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਵੀ ਹੋਰ ਮਜ਼ਬੂਤ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.