ਤਾਜਾ ਖਬਰਾਂ
ਢਾਹਾਂ ਕਲੇਰਾਂ ਸਥਿਤ Guru Nanak Mission Medical & Educational Trust ਦੇ ਅਧੀਨ ਚੱਲ ਰਹੇ Guru Nanak Mission Hospital ਵੱਲੋਂ ਗਰਭਵਤੀ ਮਹਿਲਾਵਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਹਸਪਤਾਲ ਵਿੱਚ ਹੁਣ ਗਰਭਵਤੀ ਔਰਤਾਂ ਲਈ ਅਲਟਰਾ ਸਾਊਂਡ ਸਕੈਨ ਮੁਫ਼ਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਗਾਇਨੀ ਵਿਸ਼ੇਸ਼ਗਿਆ Dr. Shweta Bagaria ਨੇ ਸਾਂਝੀ ਕਰਦਿਆਂ ਦੱਸਿਆ ਕਿ ਇਹ ਉਪਰਾਲਾ “ਤੰਦਰੁਸਤ ਮਾਵਾਂ ਅਤੇ ਤੰਦਰੁਸਤ ਬੱਚੇ” ਮਿਸ਼ਨ ਦੇ ਤਹਿਤ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਅਤੇ ਬਾਅਦ ਦੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।
ਇਹ ਮੁਫ਼ਤ ਸੇਵਾ ਸੋਮਵਾਰ ਤੋਂ ਸ਼ਨੀਵਾਰ ਤੱਕ ਹਰ ਰੋਜ਼ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਉਪਲੱਬਧ ਰਹੇਗੀ। ਹਸਪਤਾਲ ਵਿੱਚ ਮਹਿਲਾਵਾਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ, ਜਣੇਪੇ, ਦਰਦ ਰਹਿਤ ਡਿਲਿਵਰੀ, ਬਾਂਝਪਣ ਦਾ ਇਲਾਜ ਅਤੇ ਬੱਚੇਦਾਨੀ ਤੇ ਛਾਤੀ ਦੇ ਕੈਂਸਰ ਦਾ ਇਲਾਜ ਵੀ ਮਾਹਿਰ ਡਾਕਟਰਾਂ ਦੁਆਰਾ ਕੀਤਾ ਜਾਂਦਾ ਹੈ।
ਇਸ ਦੇ ਨਾਲ ਹੀ ਨਵਜਨਮੇ ਬੱਚਿਆਂ ਦੀ ਦੇਖਭਾਲ ਲਈ ਆਧੁਨਿਕ ਸਹੂਲਤਾਂ ਉਪਲੱਬਧ ਹਨ ਅਤੇ ਹੋਰ ਜ਼ਰੂਰੀ ਟੈਸਟ ਵੀ ਰਿਆਇਤੀ ਦਰਾਂ ‘ਤੇ ਕੀਤੇ ਜਾਂਦੇ ਹਨ। ਡਾ. ਸ਼ਵੇਤਾ ਬਗੜਿਆ ਨੇ ਮਹਿਲਾਵਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਿਹਤ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ ਅਤੇ ਮਾਹਿਰਾਂ ਦੀ ਸਲਾਹ ਲੈਣ। ਇਹ ਉਪਰਾਲਾ ਇਲਾਕੇ ਵਿੱਚ ਮਾਤਾ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ।
Get all latest content delivered to your email a few times a month.