IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਗ੍ਰੇਨੇਡ ਹਮਲਾ ਕੇਸ 'ਚ ਵੱਡੀ ਕਾਮਯਾਬੀ, 5 ਗ੍ਰਿਫ਼ਤਾਰ

ਚੰਡੀਗੜ੍ਹ ਗ੍ਰੇਨੇਡ ਹਮਲਾ ਕੇਸ 'ਚ ਵੱਡੀ ਕਾਮਯਾਬੀ, 5 ਗ੍ਰਿਫ਼ਤਾਰ

Admin User - Apr 04, 2026 06:12 PM
IMG

ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਸਾਂਝੀ ਕਾਰਵਾਈ ਦੌਰਾਨ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਵੱਲੋਂ ਹੁਣ ਤੱਕ ਪੰਜ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਦੋ ਹੋਰ ਦੋਸ਼ੀਆਂ ਦੀ ਪਛਾਣ ਵੀ ਹੋ ਚੁੱਕੀ ਹੈ। ਜਾਂਚ ਦੌਰਾਨ ਇੱਕ ਗ੍ਰੇਨੇਡ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਪ੍ਰਾਰੰਭਿਕ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਦੇ ਪਿੱਛੇ ਪਾਕਿਸਤਾਨ ਦੀ ਆਈਐਸਆਈ ਦਾ ਹੱਥ ਸੀ ਅਤੇ ਇਸ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ—ਖਾਸ ਕਰਕੇ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਵੱਲੋਂ ਮਾਡਿਊਲ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਇਸ ਕਾਰਵਾਈ ਵਿੱਚ ਕਈ ਛੋਟੇ-ਛੋਟੇ ਸਬ-ਮਾਡਿਊਲ ਅਤੇ ਕੱਟਆਊਟ ਵਰਤੇ ਗਏ ਸਨ, ਤਾਂ ਜੋ ਸੁਰੱਖਿਆ ਏਜੰਸੀਆਂ ਤੋਂ ਬਚਿਆ ਜਾ ਸਕੇ। ਇਸ ਸਫਲ ਕਾਰਵਾਈ ਨਾਲ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ, ਜੋ ਖੇਤਰ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਲਈ ਰਚੀ ਗਈ ਸੀ। ਹਾਲਾਂਕਿ ਮੁੱਖ ਦੋਸ਼ੀ ਅਜੇ ਵੀ ਫਰਾਰ ਹੈ, ਜਿਸਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਰਾਜ ਵਿੱਚ ਕਾਨੂੰਨ-ਵਿਵਸਥਾ ਅਤੇ ਸਮਾਜਕ ਸਦਭਾਵਨਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.