IMG-LOGO
ਹੋਮ ਪੰਜਾਬ: ਵਿਧਾਇਕ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਅਦਾਲਤ ਨੇ ਇੱਕ ਦਿਨ ਦਾ...

ਵਿਧਾਇਕ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਲਾਂ: ਅਦਾਲਤ ਨੇ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ, ਮੋਬਾਈਲ ਬਰਾਮਦਗੀ 'ਤੇ ਟਿਕੀ ਜਾਂਚ

Admin User - Apr 05, 2026 01:58 PM
IMG

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪਟਿਆਲਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਪਠਾਨਮਾਜਰਾ ਦੇ ਪੁਰਾਣੇ ਰਿਮਾਂਡ ਦੌਰਾਨ ਹੋਈ ਜਾਂਚ ਦਾ ਹਵਾਲਾ ਦਿੰਦੇ ਹੋਏ ਹੋਰ ਪੁੱਛਗਿੱਛ ਲਈ ਸਮਾਂ ਮੰਗਿਆ ਗਿਆ ਸੀ, ਜਿਸ 'ਤੇ ਸੁਣਵਾਈ ਕਰਦਿਆਂ ਡਿਊਟੀ ਮੈਜਿਸਟਰੇਟ ਨੇ ਵਿਧਾਇਕ ਨੂੰ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।


ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਦਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਦਾਲਤ ਤੋਂ ਤਿੰਨ ਦਿਨਾਂ ਦੇ ਵਾਧੂ ਰਿਮਾਂਡ ਦੀ ਮੰਗ ਕੀਤੀ ਸੀ। ਪੁਲਿਸ ਦਾ ਤਰਕ ਸੀ ਕਿ ਕੇਸ ਨਾਲ ਸਬੰਧਤ ਕੁਝ ਅਹਿਮ ਮੋਬਾਈਲ ਫ਼ੋਨ ਅਜੇ ਬਰਾਮਦ ਕੀਤੇ ਜਾਣੇ ਬਾਕੀ ਹਨ, ਜੋ ਜਾਂਚ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ। ਹਾਲਾਂਕਿ, ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਇੱਕ ਦਿਨ ਦਾ ਰਿਮਾਂਡ ਹੀ ਮਨਜ਼ੂਰ ਕੀਤਾ।


ਜ਼ਿਕਰਯੋਗ ਹੈ ਕਿ ਪਠਾਨਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿਖੇ ਜ਼ੀਰਕਪੁਰ ਦੀ ਇੱਕ ਮਹਿਲਾ ਦੀ ਸ਼ਿਕਾਇਤ 'ਤੇ ਜਬਰ-ਜਨਾਹ ਅਤੇ ਧਮਕੀਆਂ ਦੇਣ ਦੇ ਗੰਭੀਰ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਹ ਲੰਬਾ ਸਮਾਂ ਫ਼ਰਾਰ ਰਹੇ, ਜਿਸ ਕਾਰਨ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਸੀ। ਆਖ਼ਰਕਾਰ ਪਟਿਆਲਾ ਪੁਲਿਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜਿਓਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।


ਵਿਧਾਇਕ ਪਠਾਨਮਾਜਰਾ ਕੇਸ ਵਿੱਚ ਰਾਹਤ ਪਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਆਪਣੀ ਪਟੀਸ਼ਨ 'ਤੇ ਹੋਣ ਵਾਲੀ ਸੁਣਵਾਈ ਦੇ ਸਬੰਧ ਵਿੱਚ ਹੀ ਉਹ ਲਗਭਗ 9 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ। ਪੁਲਿਸ ਸੂਤਰਾਂ ਅਨੁਸਾਰ, ਫ਼ਰਾਰ ਰਹਿਣ ਦੌਰਾਨ ਉਹ ਹਰਿਆਣਾ ਦੇ ਕਰਨਾਲ ਵਿੱਚ ਆਪਣੇ ਰਿਸ਼ਤੇਦਾਰਾਂ ਕੋਲ ਵੀ ਰਹੇ ਸਨ।


ਹੁਣ ਸਾਰੀਆਂ ਨਜ਼ਰਾਂ ਭਲਕੇ ਦੀ ਪੇਸ਼ੀ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਪੁਲਿਸ ਇਨ੍ਹਾਂ 24 ਘੰਟਿਆਂ ਵਿੱਚ ਲੋੜੀਂਦੇ ਸਬੂਤ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਪਾਉਂਦੀ ਹੈ ਜਾਂ ਨਹੀਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.