ਤਾਜਾ ਖਬਰਾਂ
ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 8 ਮਹੀਨੇ ਦੀ ਗਰਭਵਤੀ 25 ਸਾਲਾ ਨਾਜ਼ੀਆ ਪਰਵੀਨ ਦੀ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਗਿੱਲ ਰੋਡ ਸਥਿਤ ਸੀਰਤ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ। ਪਰਿਵਾਰ ਅਨੁਸਾਰ, ਨਾਜ਼ੀਆ ਦੀ ਸਿਹਤ ਪਹਿਲਾਂ ਠੀਕ ਸੀ ਅਤੇ ਉਸਦੀ ਸਿਜੇਰੀਅਨ ਡਿਲੀਵਰੀ ਵੀ ਹੋਈ ਸੀ, ਪਰ ਅਚਾਨਕ ਰਾਤ ਨੂੰ ਉਸਨੂੰ ਦਿਲ ਦਾ ਦੌਰਾ ਪੈਣ ਦੀ ਗੱਲ ਕਹਿ ਕੇ ਮੌਤ ਦੀ ਸੂਚਨਾ ਦੇ ਦਿੱਤੀ ਗਈ। ਮ੍ਰਿਤਕਾ ਦੇ ਸਹੁਰੇ ਨੇ ਦੱਸਿਆ ਕਿ ਨਾਜ਼ੀਆ ਦੇ ਖੂਨ ਦੀ ਕਮੀ ਕਾਰਨ ਉਹ ਨਿਗਰਾਨੀ ਹੇਠ ਸੀ ਅਤੇ ਡਾਕਟਰਾਂ ਦੀ ਸਲਾਹ 'ਤੇ ਹੀ ਹਸਪਤਾਲ ਲਿਆਂਦਾ ਗਿਆ ਸੀ। ਦੂਜੇ ਪਾਸੇ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਨੂੰ ਕਾਬੂ ਕੀਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.