IMG-LOGO
ਹੋਮ ਪੰਜਾਬ: CM Bhagwant Mann ਨੇ 250 ਨਵੀਆਂ ਬੱਸਾਂ ਹਰੀ ਝੰਡੀ ਦਿਖਾ...

CM Bhagwant Mann ਨੇ 250 ਨਵੀਆਂ ਬੱਸਾਂ ਹਰੀ ਝੰਡੀ ਦਿਖਾ ਕੇ ਕੀਤੀਆਂ ਰਵਾਨਾ, ਵਿਰੋਧੀਆਂ ‘ਤੇ ਤਿੱਖਾ ਵਾਰ

Admin User - Apr 06, 2026 04:19 PM
IMG

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਅੱਜ ਪਟਿਆਲਾ ਵਿੱਚ ਪੀ.ਆਰ.ਟੀ.ਸੀ. ਦੇ ਬੇੜੇ ਨੂੰ ਵੱਡਾ ਵਾਧਾ ਦਿੰਦਿਆਂ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਅਤੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਚਾਰ ਸਾਲਾਂ ਦੇ ਅੰਦਰ ਹੀ ਆਪਣੀਆਂ ਜ਼ਿਆਦਾਤਰ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ, ਖਾਸ ਕਰਕੇ Sukhbir Singh Badal ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਆਗੂ ਆਮ ਲੋਕਾਂ ਦੀਆਂ ਮੁਸ਼ਕਲਾਂ ਤੋਂ ਦੂਰ ਹਨ ਅਤੇ ਉਹਨਾਂ ਲਈ ਛੋਟੀ ਰਕਮਾਂ ਦੀ ਕੋਈ ਕਦਰ ਨਹੀਂ। ਮਾਨ ਨੇ ਔਰਤਾਂ ਲਈ ਆਰਥਿਕ ਮਦਦ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਐਸਸੀ ਅਤੇ ਬੀਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਨਾਲ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੈਨਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਂਦੇ ਹੋਏ ਫਿੰਗਰਪ੍ਰਿੰਟ ਦੀ ਸ਼ਰਤ ਖਤਮ ਕਰ ਦਿੱਤੀ ਹੈ ਅਤੇ ਹੁਣ ਸਿਰਫ਼ ਫੋਟੋ ਨਾਲ ਕੰਮ ਚੱਲੇਗਾ। ਮਾਨ ਨੇ ਵਿਰੋਧੀਆਂ ਵੱਲੋਂ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਵਰਕਰਾਂ ਦਾ ਸਤਿਕਾਰ ਕਰਦੇ ਹਨ ਅਤੇ ਸਿਰਫ਼ ਭ੍ਰਿਸ਼ਟ ਆਗੂਆਂ ‘ਤੇ ਹੀ ਨਿਸ਼ਾਨਾ ਸਾਧਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.