ਤਾਜਾ ਖਬਰਾਂ
ਮੋਗਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਮਹਿਲਾ ਵਿੰਗ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਅਤੇ ਪਾਰਟੀ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਉਠਾਏ। ਇਸ ਦੇ ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵਿੱਚ ਵਰਕਰਾਂ ਦੀ ਕਦਰ ਨਾ ਹੋਣ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹੋਏ।
ਇਸ ਤੋਂ ਬਾਅਦ ਕਮਲਜੀਤ ਕੌਰ ਨੇ ਸੰਜੀਤ ਸਿੰਘ ਸਨੀ ਗਿੱਲ, ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਹੋਰ ਅਕਾਲੀ ਆਗੂਆਂ ਦੀ ਮੌਜੂਦਗੀ ਵਿੱਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਾਰਟੀ ਵਿੱਚ ਸ਼ਮੂਲੀਅਤ ਦੌਰਾਨ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਭਵਿੱਖ ਵਿੱਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ।
Get all latest content delivered to your email a few times a month.