IMG-LOGO
ਹੋਮ ਪੰਜਾਬ: ਪਿੰਡ ਅਦਲੀਵਾਲ ਦੀ ਪੰਚਾਇਤ ਦਾ ਵੱਡਾ ਫੈਸਲਾ: ਪਿੰਡ ਅੰਦਰ ਲਵ...

ਪਿੰਡ ਅਦਲੀਵਾਲ ਦੀ ਪੰਚਾਇਤ ਦਾ ਵੱਡਾ ਫੈਸਲਾ: ਪਿੰਡ ਅੰਦਰ ਲਵ ਮੈਰਿਜ਼ ‘ਤੇ ਪਾਬੰਦੀ, ਨਸ਼ੇ ਖਿਲਾਫ਼ ਵੀ ਹੋਵੇਗੀ ਸਖ਼ਤ ਕਾਰਵਾਈ

Admin User - Apr 06, 2026 06:39 PM
IMG

ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਵਿੱਚ ਪੰਚਾਇਤ ਵੱਲੋਂ ਲਿਆ ਗਿਆ ਇੱਕ ਅਹਿਮ ਫੈਸਲਾ ਇਨ੍ਹਾਂ ਦਿਨਾਂ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਪੰਚਾਇਤ ਨੇ ਪਿੰਡ ਦੀ ਸਮਾਜਿਕ ਰੀਤ-ਰਿਵਾਜ ਨੂੰ ਬਣਾਈ ਰੱਖਣ ਲਈ ਮੁੰਡਿਆਂ ਅਤੇ ਕੁੜੀਆਂ ਦੇ ਆਪਸੀ ਵਿਆਹਾਂ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਸ ਫੈਸਲੇ ਅਨੁਸਾਰ ਨਾ ਤਾਂ ਪਿੰਡ ਦੇ ਅੰਦਰ ਵਿਆਹ ਦੀ ਇਜਾਜ਼ਤ ਹੋਵੇਗੀ ਅਤੇ ਨਾ ਹੀ ਭੱਜ ਕੇ ਵਿਆਹ ਕਰਨ ਵਾਲਿਆਂ ਨੂੰ ਬਰਦਾਸ਼ਤ ਕੀਤਾ ਜਾਵੇਗਾ। ਜੇਕਰ ਕੋਈ ਵੀ ਇਸ ਨਿਯਮ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਅਕਤੀ ਨਾਲ ਨਾਲ ਉਸਦਾ ਪੂਰਾ ਪਰਿਵਾਰ ਵੀ ਪਿੰਡ ਵੱਲੋਂ ਸਮਾਜਕ ਤੌਰ ‘ਤੇ ਅਲੱਗ ਕਰ ਦਿੱਤਾ ਜਾਵੇਗਾ, ਭਾਵੇਂ ਦੋਵੇਂ ਪਰਿਵਾਰਾਂ ਦੀ ਸਹਿਮਤੀ ਕਿਉਂ ਨਾ ਹੋਵੇ।

ਇਸਦੇ ਨਾਲ ਹੀ ਪੰਚਾਇਤ ਨੇ ਪਿੰਡ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਰੋਕਣ ਲਈ ਵੀ ਕੜੇ ਕਦਮ ਚੁੱਕੇ ਹਨ। ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਨਾਲ ਵੀ ਬਹਿਸਕਾਰ ਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਦੌਰਾਨ ਸੇਵਾਵਾਂ ਦੇਣ ਵਾਲਿਆਂ ਲਈ ਇੱਕੋ ਜਿਹਾ ਰੇਟ ਤੈਅ ਕੀਤਾ ਗਿਆ ਹੈ, ਤਾਂ ਜੋ ਲੋਕਾਂ ਵਿਚਕਾਰ ਕਿਸੇ ਵੀ ਤਰ੍ਹਾਂ ਦੀ ਤਕਰਾਰ ਜਾਂ ਗਲਤਫਹਿਮੀ ਨੂੰ ਘਟਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.